13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮੁਹਾਲੀ ਸ਼ਹਿਰ ਦੇ ਆਮ ਆਦਮੀ ਕਲੀਨਿਕਾਂ 'ਚ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ-ਐਸ. ਐਮ. ਓ. <br/>

ਮੁਹਾਲੀ ਦੇ ਇਕ ਆਮ ਆਦਮੀ ਕਲੀਨਿਕ 'ਚ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਏ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 30-04-2026
ਐੱਸ. ਏ. ਐੱਸ. ਨਗਰ, 29 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਸ਼ਹਿਰ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ 'ਚ ਵੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ•ਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ. ਐਸ. ਚੀਮਾ ਅਤੇ ਡਾ. ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿਹਤ ਬੀਮਾ ਕਾਰਡ ਬਣਾਉਣ ਦੇ ਕੰਮ ਦਾ ਦਾਇਰਾ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਹੀ ਕਾਰਡ ਬਣਵਾਉਣ ਦੀ ਸਹੂਲਤ ਮਿਲ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਸਿਹਤ ਬੀਮਾ ਕਾਰਡ ਪਹਿਲਾਂ ਹੀ ਬਣ ਰਹੇ ਹਨ ਤੇ ਹੁਣ ਮੁਹਾਲੀ ਸ਼ਹਿਰ 'ਚ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਫ਼ੇਜ਼ 1, ਫ਼ੇਜ਼ 7 ਅਤੇ ਫ਼ੇਜ਼ 11 ਵਿਖੇ ਵੀ ਇਹ ਕਾਰਡ ਬਣਾਏ ਜਾ ਰਹੇ ਹਨ | ਸਿਹਤ ਅਧਿਕਾਰੀਆਂ ਮੁਤਾਬਿਕ ਇਸ ਤੋਂ ਇਲਾਵਾ ਵੱਖ ਵੱਖ ਥਾਈਾ ਰੋਜ਼ਾਨਾ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ, ਜਿਥੇ ਸਿਹਤ ਬੀਮਾ ਕਾਰਡ ਬਣਵਾਏ ਜਾ ਸਕਦੇ ਹਨ |

ਪਿਛਲੀ ਖ਼ਬਰ ਸ਼ਹਿਰ ਦੇ ਕੋਚ ਵਿਨੀਤ ਜੈਨ ਨੂੰ ਬੀ.ਸੀ.ਸੀ.ਆਈ ਕੈਂਪ ਲਈ ਚੁਣਿਆ ਅਗਲੀ ਖ਼ਬਰ ਮੈਨੂੰ ਥਾਪੜਾ ਦਿਓ ਜੀ, ਨਹੀਂ ਲੈਣੀ ਟਿਕਟ, ਪਰ ਸੀਟ ਜਿੱਤ ਕੇ ਤੁਹਾਡੀ ਝੋਲੀ 'ਚ ਪਾਵਾਂਗੇ ਨੋਟੀਫਿਕੇਸ਼ਨ ਬਦਲਣ ਦੇ ਚਰਚਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।