04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਐਡਵੋਕੇਟ ਜੀ.ਐਸ. ਘੁੰਮਣ ਅਤੇ ਐਡਵੋਕੇਟ ਜੀ.ਪੀ.ਐਸ. ਘੁੰਮਣ 'ਆਪ' ਵਿਚ ਸ਼ਾਮਿਲ <br/>

ਅਜੀਤ ਡੈਸਕ 01-05-2026
ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਹਿਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਐਡਵੋਕੇਟ ਜੀ.ਐਸ ਘੁੰਮਣ ਅਤੇ ਐਡਵੋਕੇਟ ਜੀ. ਪੀ. ਐਸ. ਘੁੰਮਣ 'ਆਪ' ਵਿਚ ਸ਼ਾਮਿਲ ਹੋ ਗਏ | ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ 'ਤੇ ਦੋਵਾਂ ਭਰਾਵਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰਵਾਈ | ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵੱਕਾਰੀ ਅਤੇ ਬੁੱਧੀਜੀਵੀ ਵਰਗ ਦਾ 'ਆਪ' ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਸੂਬਾ ਸਰਕਾਰ ਦੀ 'ਇਮਾਨਦਾਰ ਰਾਜਨੀਤੀ' 'ਤੇ ਜਨਤਾ ਦਾ ਭਰੋਸਾ ਮਜ਼ਬੂਤ ਹੋ ਰਿਹਾ ਹੈ | ਕਾਨੂੰਨੀ ਹਲਕਿਆਂ ਵਿਚ 'ਘੁੰਮਣ ਬ੍ਰਦਰਜ਼' ਦੇ ਨਾਮ ਨਾਲ ਮਸ਼ਹੂਰ ਜੀ.ਐਸ ਘੁੰਮਣ ਅਤੇ ਜੀ.ਪੀ.ਐਸ ਘੁੰਮਣ ਨਾ ਸਿਰਫ਼ ਸਫ਼ਲ ਵਕੀਲ ਹਨ, ਸਗੋਂ ਸਮਾਜ ਦੇ ਵੱਖ-ਵੱਖ ਵਰਗਾਂ ਵਿਚ ਉਨ੍ਹਾਂ ਦੀ ਡੂੰਘੀ ਪੈਠ ਹੈ | ਉਨ੍ਹਾਂ ਦੇ ਪਾਰਟੀ ਵਿਚ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਖ਼ਾਸ ਕਰਕੇ ਕਾਨੂੰਨੀ ਮੋਰਚੇ ਅਤੇ ਮਾਝਾ-ਮਾਲਵਾ ਖੇਤਰ ਵਿਚ ਵੱਡੀ ਮਜ਼ਬੂਤੀ ਮਿਲੇਗੀ |

ਪਿਛਲੀ ਖ਼ਬਰ ਕੇਂਦਰੀ ਮੰਤਰੀ ਜੇ.ਪੀ ਨੱਢਾ ਪੀ.ਜੀ.ਆਈ. ਦੇ ਡਿਗਰੀ ਵੰਡ ਸਮਾਰੋਹ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਦੋ ਪਹੀਆ ਵਾਹਨ ਚੋਰੀ ਦੇ ਮਾਮਲਿਆਂ 'ਚ 2 ਮੁਲਜ਼ਮ ਗਿ੍ਫ਼ਤਾਰ, 5 ਵਾਹਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।