ਚੰਡੀਗੜ੍ਹ, 30 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਈ.ਡੀ ਅਤੇ ਹੋਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਲੋਕ ਜਾਗਰੂਕ ਹੋ ਗਏ ਹਨ ਅਤੇ ਸਮਾਂ ਆਉਣ 'ਤੇ ਭਾਜਪਾ ਵਲੋਂ ਚਲੀਆਂ ਜਾ ਰਹੀਆਂ 'ਸੌੜੀਆਂ ਚਾਲਾਂ' ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ |