ਸ਼ਹਿਰ ਵਿਚ ਵਿਕਾਸ ਕਾਰਜਾਂ 'ਚ ਹੋ ਰਹੀ ਦੇਰੀ ਨੂੰ ਲੈ ਕੇ ਮੇਅਰ ਨੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਸੰਬੰਧਿਤ ਅਧਿਕਾਰੀਆਂ ਅਤੇ ਕੰਪਨੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਅਲਾਟ ਕੀਤੇ ਕੰਮ 15 ਦਿਨਾਂ ਅੰਦਰ ਪੂਰੇ ਕੀਤੇ ਜਾਣ, ਨਹੀਂ ਤਾਂ ਡਿਫਾਲਟਰ ਕੰਪਨੀਆਂ ਨੂੰ ਬਿਨਾਂ ਕਿਸੇ ਨੋਟਿਸ ਦੇ ਬਲੈਕ ਲਿਸਟ ਕੀਤਾ ਜਾਵੇਗਾ¢ ਮੀਟਿੰਗ ਦÏਰਾਨ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਨੇ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਕਈ ਕੰਪਨੀਆਂ ਨੂੰ ਦਿੱਤੇ ਗਏ ਵਿਕਾਸ ਕਾਰਜ ਸਮੇਂ 'ਤੇ ਪੂਰੇ ਨਹੀਂ ਹੋ ਰਹੇ¢ ਦੋ-ਦੋ ਸਾਲ ਬੀਤ ਜਾਣ ਦੇ ਬਾਵਜੂਦ ਸੜਕਾਂ ਖ਼ਰਾਬ ਹਾਲਤ ਵਿਚ ਹਨ ਅਤੇ ਸੀਵਰੇਜ ਲਾਈਨਾਂ ਦੇ ਕੰਮ ਅਧੂਰੇ ਪਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਮੇਅਰ ਵਲੋਂ ਜਦੋਂ ਅਧਿਕਾਰੀਆਂ ਤੋਂ ਪੱੁਛਿਆ ਗਿਆ ਕਿ ਪਿਛਲੇ ਸਮੇਂ ਦੌਰਾਨ ਕਿੰਨੀਆਂ ਕੰਪਨੀਆਂ ਨੂੰ ਬਲੈਕ ਲਿਸਟ ਕੀਤਾ ਗਿਆ ਹੈ ਤਾਂ ਨਿਗਮ ਅਧਿਕਾਰੀਆਂ ਵਲੋਂ ਕੋਈ ਤਸੱਲੀ ਬਖ਼ਸ਼ ਜਵਾਬ ਨਹੀਂ ਮਿਲਿਆ¢