03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਡੇਰਾਬੱਸੀ ਦੇ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਲਗਾਇਆ ਧਰਨਾ <br/>

ਅਜੀਤ ਡੈਸਕ 01-05-2026
ਡੇਰਾਬੱਸੀ, 30 ਅਪ੍ਰੈਲ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ 'ਚ ਲੱਗ ਰਹੇ ਬਿਜਲੀ ਕੱਟ ਖ਼ਿਲਾਫ਼ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਖ਼ਜ਼ਾਨਚੀ ਐੱਨ. ਕੇ. ਸ਼ਰਮਾ ਦੀ ਅਗਵਾਈ ਹੇਠ ਵੱਡੀ ਤਾਦਾਤ 'ਚ ਇਕੱਤਰ ਹੋਏ ਅਕਾਲੀ ਵਰਕਰਾਂ ਨੇ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਸ਼ਰਮਾ ਨੇ ਕਿਹਾ ਕਿ ਪੂਰੇ ਪੰਜਾਬ ਦਾ ਇਸ ਸਰਕਾਰ ਨੇ ਬੁਰਾ ਹਾਲ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰ ਦੀ ਨਾਲਾਇਕੀ ਕਾਰਨ ਹਰੇਕ ਵਰਗ ਪ੍ਰੇਸ਼ਾਨ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ 11-11 ਘੰਟੇ ਬਿਜਲੀ ਦੇ ਕੱਟ ਲੱਗ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਬਿਜਲੀ ਮੁਫ਼ਤ ਦੇਣ ਦਾ ਦਾਅਵਾ ਕਰ ਰਹੀ ਹੈ, ਜਦਕਿ ਦੂਜੇ ਪਾਸੇ ਬਿਜਲੀ ਦੀ ਮੰਗ ਪੂਰੀ ਨਾ ਹੋਣ ਕਾਰਨ ਕੱਟ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਬਿਜਲੀ ਪੱਖੋਂ ਸੂਬਾ ਸਰਪਲੱਸ ਹੋ ਗਿਆ ਸੀ, ਪਰ ਇਸ ਸਰਕਾਰ ਨੇ ਇਕ ਯੂਨਿਟ ਬਿਜਲੀ ਪੈਦਾ ਨਹੀਂ ਕੀਤੀ, ਜਿਸ ਕਾਰਨ ਮੰਗ ਵਧ ਗਈ ਹੈ ਅਤੇ ਸਪਲਾਈ ਘੱਟ ਹੈ | ਉਨ੍ਹਾਂ ਕਿਹਾ ਕਿ ਸਰਕਾਰ 'ਆਪ' ਪਾਰਟੀ ਦੀ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ਰੁ. ਖ਼ਰਚ ਕਰ ਰਹੀ ਹੈ, ਪਰ ਲੋਕਾਂ ਦੀ ਸਹੂਲਤ ਲਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਪੂਰੇ ਸੂਬੇ 'ਚ ਅਕਾਲੀ ਦਲ ਵਲੋਂ ਐੱਸ. ਡੀ. ਐੱਮ. ਦਫ਼ਤਰਾਂ ਦੇ ਬਾਹਰ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਸਮੁੱਚੇ ਸੂਬੇ ਅੰਦਰ ਬਿਜਲੀ ਦੀ ਸਪਲਾਈ ਸੁਚਾਰੂ ਬਣਾਈ ਜਾਵੇ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕਿ੍ਸ਼ਨਪਾਲ ਸ਼ਰਮਾ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਨੇ ਡੀ. ਸੀ. ਅਤੇ ਐਸ. ਐਸ. ਪੀ. ਮੁਹਾਲੀ ਤੋਂ ਮੰਗੀ ਰਿਪੋਰਟ <br/> ਅਗਲੀ ਖ਼ਬਰ 2 ਸਾਲਾਂ ਬਾਅਦ ਵੀ ਨਹੀਂ ਜਾਗਿਆ ਡੇਰਾਬੱਸੀ ਪ੍ਰਸ਼ਾਸਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।