ਜ਼ੀਰਕਪੁਰ, 30 ਅਪ੍ਰੈਲ (ਮਨਿੰਦਰ ਸਿੰਘ)-ਪੰਜਾਬ ਰਾਜ ਤੇ ਚੰਡੀਗੜ੍ਹ (ਯੂ. ਟੀ.) ਮਨੁੱਖੀ ਅਧਿਕਾਰ ਕਮਿਸ਼ਨ ਨੇ ਬਲਟਾਣਾ ਪੁਲਿਸ ਚੌਕੀ ਦੇ ਬਾਹਰ ਇਕ ਔਰਤ ਵਲੋਂ ਆਤਮਦਾਹ ਦੀ ਕੋਸ਼ਿਸ਼ ਕੀਤੇ ਜਾਣ ਦਾ ਖ਼ੁਦ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਮੁਹਾਲੀ ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ | ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ 12 ਜੂਨ ਨੂੰ ਅਗਲੀ ਸੁਣਵਾਈ ਤੋਂ ਘੱਟੋ-ਘੱਟ ਇਕ ਹਫ਼ਤਾ ਪਹਿਲਾਂ ਆਪਣੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ | ਕਮਿਸ਼ਨ ਵਲੋਂ ਜਾਰੀ ਨੋਟਿਸ 'ਚ ਕਿਹਾ ਗਿਆ ਹੈ ਕਿ ਇਹ ਮਾਮਲਾ ਪੁਲਿਸ ਦੀ ਕਥਿਤ ਨਾਕਾਮੀ ਅਤੇ ਅਸੰਵੇਦਨਸ਼ੀਲਤਾ ਨਾਲ ਜੁੜਿਆ ਇਕ ਗੰਭੀਰ ਮਾਮਲਾ ਹੈ | ਕਮਿਸ਼ਨ ਨੇ ਵਿਸ਼ੇਸ਼ ਤੌਰ 'ਤੇ ਇਸ ਤੱਥ 'ਤੇ ਚਿੰਤਾ ਪ੍ਰਗਟਾਈ ਕਿ ਔਰਤ ਵਲੋਂ ਜਬਰ-ਜਨਾਹ ਦੀ ਸ਼ਿਕਾਇਤ ਦਰਜ ਕਰਵਾਉਣ ਦੀ ਵਾਰ-ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਐਫ. ਆਈ. ਆਰ. ਦਰਜ ਨਹੀਂ ਕੀਤੀ ਗਈ | ਇਹ ਹੁਕਮ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼, ਮੈਂਬਰ ਜਸਟਿਸ ਗੁਰਬੀਰ ਸਿੰਘ ਤੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਦੇ ਬੈਂਚ ਨੇ ਜਾਰੀ ਕੀਤਾ ਹੈ | ਕਮਿਸ਼ਨ ਨੇ ਇਸ ਮਾਮਲੇ ਨੂੰ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਮੰਨਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਤੋਂ ਜਵਾਬ ਮੰਗਿਆ ਹੈ | ਇਸ ਦੌਰਾਨ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਜ਼ੀਰਕਪੁਰ ਪੁਲਿਸ ਥਾਣੇ 'ਚ ਸ਼ੋਏਬ ਨਾਮਕ ਇਕ ਵਿਅਕਤੀ ਵਿਰੁੱਧ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ | ਮੁਲਜ਼ਮ 'ਤੇ ਦੋਸ਼ ਲਗਾਇਆ ਗਿਆ ਹੈ ਕਿ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਪੀੜਤਾ ਨਾਲ ਜਬਰ-ਜਨਾਹ ਕੀਤਾ ਸੀ | ਫ਼ਿਲਹਾਲ ਮੁਲਜ਼ਮ ਫ਼ਰਾਰ ਚੱਲ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਔਰਤ ਲਗਭਗ 70 ਫ਼ੀਸਦੀ ਸੜ ਗਈ ਸੀ, ਲਿਹਾਜ਼ਾ ਉਹ ਗੰਭੀਰ ਹਾਲਤ 'ਚ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾਕਟਰਾਂ ਅਨੁਸਾਰ ਔਰਤ ਦੀ ਹਾਲਤ ਹੁਣ ਸਥਿਰ ਹੈ ਤੇ ਉਹ ਇਲਾਜ ਪ੍ਰਤੀ ਸਕਾਰਾਤਮਕ ਹੁੰਗਾਰਾ ਦੇ ਰਹੀ ਹੈ | ਦੱਸਣਾ ਬਣਦਾ ਹੈ ਕਿ ਮੰਗਲਵਾਰ ਨੂੰ ਪੀੜਤ ਔਰਤ ਨੇ ਉਸ ਦੀ ਸ਼ਿਕਾਇਤ ਸੰਬੰਧੀ ਕਾਰਵਾਈ ਨਾ ਹੋਣ 'ਤੇ ਬਲਟਾਣਾ ਪੁਲਿਸ ਚੌਕੀ ਦੇ ਬਾਹਰ ਆਪਣੇ ਆਪ 'ਤੇ ਪੈਟਰੋਲ ਪਾ ਕੇ ਅੱਗ ਲਗਾ ਲਈ ਸੀ | ਪਰਿਵਾਰਕ ਮੈਂਬਰਾਂ ਦੇ ਅਨੁਸਾਰ ਔਰਤ ਮੰਗਲਵਾਰ ਨੂੰ ਆਪਣੇ ਭਰਾ ਨਾਲ ਦੁਬਾਰਾ ਪੁਲਿਸ ਚੌਕੀ ਵਿਖੇ ਆਈ ਸੀ | ਭਰਾ ਨੇ ਦੋਸ਼ ਲਗਾਇਆ ਕਿ ਪੁਲਿਸ ਵਾਲਿਆਂ ਨੇ ਉਸ ਦੀ ਗੱਲ ਸੁਣਨ ਦੀ ਬਜਾਏ ਉਸ ਨੂੰ ਝਿੜਕ ਕੇ ਚੌਕੀ ਤੋਂ ਬਾਹਰ ਕੱਢ ਦਿੱਤਾ | ਇਸ ਤੋਂ ਦੁਖੀ ਹੋ ਕੇ ਔਰਤ ਨੇ ਚੌਕੀ ਦੇ ਬਾਹਰ ਆਤਮ-ਦਾਹ ਕਰਨ ਦੀ ਕੋਸ਼ਿਸ਼ ਕੀਤੀ | ਘਟਨਾ ਤੋਂ ਬਾਅਦ ਅਫਰਾ-ਤਫਰੀ ਮਚ ਗਈ | ਇਸ ਮਾਮਲੇ ਨੇ ਪੁਲਿਸ ਦੇ ਕੰਮਕਾਜ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ | ਮਨੁੱਖੀ ਅਧਿਕਾਰ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਦੇ