03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੋਹਾਣਾ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਵਿਰੁੱਧ ਮੁਹਾਲੀ ਦੇ ਡੀ. ਸੀ. ਦਫ਼ਤਰ ਅੱਗੇ ਧਰਨਾ <br/>

ਅਜੀਤ ਡੈਸਕ 01-05-2026
ਐੱਸ. ਏ. ਐੱਸ. ਨਗਰ, 30 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ 'ਤੇ ਅੱਜ ਮੁਹਾਲੀ ਵਿਖੇ ਬਿਜਲੀ ਦੇ ਲੰਬੇ ਅਤੇ ਅਣਮਿੱਥੇ ਕੱਟਾਂ ਵਿਰੁੱਧ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ 'ਚ ਸੈਂਕੜੇ ਅਕਾਲੀ ਵਰਕਰਾਂ ਨੇ ਸੈਕਟਰ-76 ਸਥਿਤ ਡੀ. ਸੀ. ਦਫ਼ਤਰ ਸਾਹਮਣੇ ਧਰਨਾ ਦਿੰਦਿਆਂ 'ਆਪ' ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ 'ਚ ਬਿਜਲੀ ਦਾ ਗੰਭੀਰ ਸੰਕਟ ਸਰਕਾਰ ਦੀ ਪ੍ਰਸ਼ਾਸਕੀ ਆਯੋਗਤਾ ਦਾ ਸਿੱਧਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ, ਵਪਾਰੀ ਅਤੇ ਆਮ ਨਾਗਰਿਕ ਗਰਮੀ ਦੇ ਕਹਿਰ ਅਤੇ ਬਿਜਲੀ ਦੇ ਕੱਟਾਂ ਕਾਰਨ ਤ੍ਰਾਹ-ਤ੍ਰਾਹ ਕਰ ਰਿਹਾ ਹੈ, ਪਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਸਿਰਫ਼ ਪਾਰਟੀ ਦੇ ਪ੍ਰਚਾਰ 'ਚ ਮਸਤ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਬਿਜਲੀ ਸਪਲਾਈ 'ਚ ਸੁਧਾਰ ਨਾ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਕਾਲੀ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਨ ਵਾਲਿਆਂ 'ਚ ਸੁਖਵਿੰਦਰ ਸਿੰਘ ਛਿੰਦੀ ਪ੍ਰਧਾਨ ਟਰਾਂਸਪੋਰਟ ਵਿੰਗ ਪੰਜਾਬ, ਸਰਬਜੀਤ ਸਿੰਘ ਪਾਰਸ, ਹਰਜੀਤ ਸਿੰਘ ਸੀ. ਏ., ਸਤਿੰਦਰ ਸਿੰਘ ਗਿੱਲ, ਸਿਮਰਨਜੀਤ ਸਿੰਘ ਢਿੱਲੋਂ, ਕੈਪਟਨ ਰਮਨਦੀਪ ਸਿੰਘ ਬਾਵਾ, ਕਰਮ ਸਿੰਘ ਬਬਰਾ, ਰਣਬੀਰ ਸਿੰਘ ਰਾਣਾ ਪ੍ਰਧਾਨ ਐਸ. ਓ. ਆਈ. ਪੰਜਾਬ, ਸ਼ਿਵਇੰਦਰ ਸਿੰਘ ਲੱਖੋਵਾਲ ਮੁਲਾਜ਼ਮ ਆਗੂ, ਬੀਬੀ ਭੁਪਿੰਦਰ ਕੌਰ ਗੋਸਲ (ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ), ਬੀਬੀ ਰੁਪਿੰਦਰ ਕੌਰ ਧੜਾਕ (ਪ੍ਰਧਾਨ ਇਸਤਰੀ ਅਕਾਲੀ ਦਲ ਦਿਹਾਤੀ), ਤਰਸੇਮ ਸਿੰਘ ਗੰਧੋਂ ਤੇ ਪ੍ਰੀਤਮ ਸਿੰਘ ਆਦਿ ਵੀ ਸ਼ਾਮਿਲ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਸਤਵੰਤ ਕੌਰ ਜੌਹਲ, ਰਾਜਪ੍ਰੀਤ ਕੌਰ, ਬੀਬੀ ਹਰਸਿਮਰਨਜੀਤ ਕੌਰ, ਤਰਨਪ੍ਰੀਤ ਸਿੰਘ ਧਾਲੀਵਾਲ, ਨਰਿੰਦਰ ਸਿੰਘ ਲਾਂਬਾ, ਜਗਤਾਰ ਸਿੰਘ ਕੁੰਭੜਾ, ਬਲਵਿੰਦਰ ਸਿੰਘ ਮੋਟੇਮਾਜਰਾ, ਪਾਲ ਸਿੰਘ ਰੱਤੂ, ਹੈਪੀ ਸਨੇਟਾ, ਗੁਰਮੀਤ ਸਿੰਘ ਬੜਮਾਜਰਾ, ਬਵਨ ਚੌਧਰੀ ਗੋਬਿੰਦਗੜ੍ਹ, ਅਵਤਾਰ ਸਿੰਘ ਦਾਊਾ, ਬਲਵਿੰਦਰ ਸਿੰਘ ਲਖਨੌਰ, ਗੁਰਦੀਪ ਸਿੰਘ ਮਨੌਲੀ, ਜਗਤਾਰ ਸਿੰਘ ਧਰਮਗੜ੍ਹ, ਜਰਨੈਲ ਸਿੰਘ ਬਲੌਂਗੀ, ਬਿਕਰਮ ਸਿੰਘ ਗੀਗੇਮਾਜਰਾ (ਸਾਰੇ ਸਰਕਲ ਪ੍ਰਧਾਨ), ਹਰਪਾਲ ਸਿੰਘ ਸਰਪੰਚ ਬਠਲਾਣਾ, ਬਹਾਦਰ ਸਿੰਘ ਸਾਬਕਾ ਸਰਪੰਚ ਨਾਨੂੰਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਸੋਹਣ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਗੁਰਮੀਤ ਸਿੰਘ ਨੰਬਰਦਾਰ ਰਾਏਪੁਰ, ਗੁਰਵਿੰਦਰ ਸਿੰਘ ਨੰਬਰਦਾਰ ਕੈਲੋਂ, ਕਰਮਜੀਤ ਸਿੰਘ ਨੰਬਰਦਾਰ ਅਤੇ ਹਰਵਿੰਦਰ ਸਿੰਘ ਨੰਬਰਦਾਰ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਸੀ. ਨੇ ਆਪਣੀ ਜਾਣਕਾਰੀ ਸਵੈ-ਗਣਨਾ ਪੋਰਟਲ 'ਤੇ ਭਰ ਕੇ ਕਰਵਾਈ ਸ਼ੁਰੂਆਤ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਨਾਇਆ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।