07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਇਨਕਲਾਬੀ ਜੋਸ਼ੋ-ਖਰੋਸ਼ ਨਾਲ਼ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 02-05-2026
ਚੰਡੀਗੜ੍ਹ, 1 ਮਈ (ਸੁਖਵਿੰਦਰ ਸਿੰਘ ਸ਼ਾਨ)- ਕਾਰਖ਼ਾਨਾ ਮਜ਼ਦੂਰ ਯੂਨੀਅਨ ਚੰਡੀਗੜ੍ਹ ਵਲੋਂ ਹੱਲੋਮਾਜਰਾ (ਚੰਡੀਗੜ੍ਹ) ਵਿਖੇ ਮਜ਼ਦੂਰ ਦਿਵਸ ਕਾਨਫ਼ਰੰਸ ਕੀਤੀ ਗਈ | ਕਾਨਫ਼ਰੰਸ ਦੀ ਸ਼ੁਰੂਆਤ ਮਜ਼ਦੂਰ ਜਮਾਤ ਦੇ ਸੰਘਰਸ਼ਾਂ ਤੇ ਕੁਰਬਾਨੀਆਂ ਦੇ ਪ੍ਰਤੀਕ ਲਾਲ ਝੰਡਾ ਲਹਿਰਾ ਕੇ ਕੀਤੀ ਗਈ | ਕਾਨਫ਼ਰੰਸ ਵਿਚ ਕਾਰਖ਼ਾਨਾ ਮਜ਼ਦੂਰ ਯੂਨੀਅਨ ਚੰਡੀਗੜ੍ਹ ਦੇ ਅੰਕਿਤ, ਨੌਜਵਾਨ ਭਾਰਤ ਸਭਾ ਦੇ ਆਗੂ ਪੁਸ਼ਪਿੰਦਰ, ਮੁਕਤੀ ਸੰਗਰਾਮ ਮਜ਼ਦੂਰ ਮੰਚ ਵਲੋਂ ਨਮਿਤਾ ਨੇ ਸੰਬੋਧਨ ਕੀਤਾ | ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵਲੋਂ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ ਗਈ | ਬੁਲਾਰਿਆਂ ਨੇ ਮਈ ਦਿਹਾੜੇ ਦੇ ਇਤਿਹਾਸਕ ਮਹੱਤਵ ਅਤੇ ਦੇਸ਼-ਦੁਨੀਆਂ ਦੇ ਹਾਲਾਤ ਅਤੇ ਮਜ਼ਦੂਰ ਜਮਾਤ ਨੂੰ ਦਰਪੇਸ਼ ਚਣੌਤੀਆਂ ਬਾਰੇ ਗੱਲਬਾਤ ਕੀਤੀ | ਪ੍ਰੋਗਰਾਮ ਦੌਰਾਨ ਇਨਕਲਾਬੀ ਗੀਤਾਂ ਤੇ ਨਾਟਕ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਮੰਚ ਸੰਚਾਲਨ ਨਿੱਕੀ ਨੇ ਬਾਖ਼ੂਬੀ ਕੀਤਾ | ਅੰਤ ਵਿਚ ਇਲਾਕੇ 'ਚ ਮਸ਼ਾਲ ਮਾਰਚ ਵੀ ਕੱਢਿਆ ਗਿਆ |

ਪਿਛਲੀ ਖ਼ਬਰ ਲੁੱਟ-ਖੋਹ ਦੇ ਦੋਸ਼ਾਂ ਹੇਠ 23 ਸਾਲਾ ਨੌਜਵਾਨ ਤੇ ਇਕ ਨਾਬਾਲਗ ਕਾਬੂ <br/> ਅਗਲੀ ਖ਼ਬਰ ਡਾ. ਬਿਕਰਮਜੀਤ ਸਿੰਘ ਨੇ ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਕਾਰਜਭਾਰ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।