07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੀਨੀਅਰ ਸਿਟੀਜ਼ਨ ਸੱਥ ਦੇ ਉਪਰਾਲੇ ਸਦਕਾ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਅਜੀਤ ਡੈਸਕ 02-05-2026
ਖਰੜ, 1 ਮਈ (ਜੰਡਪੁਰੀ)-ਸੀਨੀਅਰ ਸਿਟੀਜਨ ਸੱਥ ਰੇਲਵੇ ਸਟੇਸ਼ਨ ਖਰੜ ਦੇ ਉਪਰਾਲੇ ਸਦਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਵਾਲੀ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੱਥ ਦੇ ਪ੍ਰਧਾਨ ਕਿ੍ਪਾਲ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ੀਤਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਸੜਕ ਨੂੰ ਲੈ ਕੇ 3-4 ਸਾਲਾਂ ਤੋਂ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਚੱਲ ਰਹੀ ਸੀ, ਪਰ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਹੀ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਨੇਪਰੇ ਚੜ੍ਹ ਸਕਿਆ | ਇਸ ਮੌਕੇ ਵਿਧਾਇਕਾ ਅਨਮੋਲ ਗਗਨ ਮਾਨ ਦੀ ਸੱਸ ਸੀਲਮ ਸੋਹੀ, ਬਲਾਕ ਸੰਮਤੀ ਦੇ ਚੇਅਰਮੈਨ ਰਘਵੀਰ ਸਿੰਘ ਮੋਦੀ, ਮਦਨ ਲਾਲ ਖ਼ਜ਼ਾਨਚੀ, ਮੋਹਨ ਸਿੰਘ, ਗੁਰਮੀਤ ਸਿੰਘ ਅਤੇ ਮਾਸਟਰ ਅਜੀਤ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਜ਼ਦੂਰ ਦਿਵਸ ਸਮਾਰੋਹ ਦੌਰਾਨ ਸਰਕਾਰ 'ਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਲਗਾਇਆ ਦੋਸ਼ <br/> ਅਗਲੀ ਖ਼ਬਰ ਮਿਸਲ ਸਤਲੁਜ ਵਲੋਂ ਫ਼ਤਿਹਗੜ੍ਹ ਪੈਲੇਸ 'ਚ ਰੈਲੀ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।