21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

'ਆਪ' ਵਲੋਂ ਚਰਨਜੀਤ ਸਿੰਘ ਪਰੋਵਾਲ ਗੁਰਦਾਸਪੁਰ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

ਅਜੀਤ ਡੈਸਕ 03-05-2026
ਚੰਡੀਗੜ੍ਹ, 2 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਆਪਣੇ ਟਰੇਡ ਵਿੰਗ ਵਿਚ ਅਹਿਮ ਸੰਗਠਨਾਤਮਕ ਨਿਯੁਕਤੀਆਂ ਕਰਨ ਦੇ ਨਾਲ-ਨਾਲ ਸੂਬੇ ਭਰ ਵਿਚ ਆਪਣੇ ਯੂਥ ਵਿੰਗ ਤੇ ਮਹਿਲਾ ਵਿੰਗ ਦੇ ਵੱਡੇ ਪੱਧਰ 'ਤੇ ਪੁਨਰਗਠਨ ਦਾ ਐਲਾਨ ਕੀਤਾ ਹੈ | ਟਰੇਡ ਵਿੰਗ ਵਿਚ ਚਰਨਜੀਤ ਸਿੰਘ ਪਰੋਵਾਲ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਰਾਕੇਸ਼ ਕੁਮਾਰ ਮਹਿਤਾ ਨੂੰ ਬਟਾਲਾ ਲਈ ਟਰੇਡ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪਾਰਟੀ ਨੇ ਕਈ ਜ਼ਿਲਿ੍ਹਆਂ ਤੇ ਹਲਕਿਆਂ ਵਿਚ ਯੂਥ ਵਿੰਗ ਵਿਚ ਕਈ ਅਹੁਦੇਦਾਰ ਨਿਯੁਕਤ ਕੀਤੇ ਹਨ ਜਿਨ੍ਹਾਂ ਨੂੰ ਜ਼ਿਲ੍ਹਾ ਇੰਚਾਰਜ ਤੇ ਜ਼ਿਲ੍ਹਾ ਸਕੱਤਰ ਵਰਗੀਆਂ ਭੂਮਿਕਾਵਾਂ ਸੌਂਪੀਆਂ ਗਈਆਂ ਹਨ | ਮਹਿਲਾ ਵਿੰਗ ਵਿਚ ਦਸੂਹਾ ਅਤੇ ਮੁਕੇਰੀਆਂ ਸਮੇਤ ਵੱਖ-ਵੱਖ ਹਲਕਿਆਂ 'ਚ ਬਲਾਕ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿੱਥੇ ਕਈ ਆਗੂਆਂ ਨੂੰ ਬਲਾਕ ਕੋਆਰਡੀਨੇਟਰਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ |
ਪਿਛਲੀ ਖ਼ਬਰ ਜ਼ੀਰਕਪੁਰ ਤੋਂ ਕਾਰੋਬਾਰੀ ਨੂੰ ਅਗਵਾ ਕਰਨ ਦੇ ਮਾਮਲੇ 'ਚ 4 ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਸੁਰਖਪੁਰ ਦੀ ਸਮੁੱਚੀ ਪੰਚਾਇਤ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲ੍ਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।