24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਯੂਨੀਵਰਸਲ ਕਾਲਜ 'ਚ ਏ.ਆਈ. ਬਾਰੇ ਕੌਮੀ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 03-05-2026
ਲਾਲੜੂ, 2 ਮਈ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸਨਜ਼ ਵਲੋਂ ਇਕ ਰੋਜ਼ਾ ਰਾਸਟਰੀ ਸੈਮੀਨਾਰ 2026 ਕਰਵਾਇਆ ਗਿਆ | ਸੈਮੀਨਾਰ ਵਿਚ ਪ੍ਰਸਿੱਧ ਵਿਦਵਾਨਾਂ, ਕਾਨੂੰਨੀ ਮਾਹਿਰਾਂ, ਖੋਜਕਾਰਾਂ, ਫੈਕਲਟੀ ਮੈਂਬਰਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਡਾ. ਅਨੂਪ ਕੁਮਾਰ ਸਿੰਘ ਡੀਨ ਅਕੈਡਮਿਕਸ ਨੇ ਸਵਾਗਤੀ ਭਾਸ਼ਣ ਦਿੰਦਿਆਂ ਡਿਜ਼ੀਟਲ ਯੁੱਗ 'ਚ ਗੁਪਤਤਾ ਦੇ ਅਧਿਕਾਰ ਦੀ ਵੱਧ ਰਹੀ ਮਹੱਤਤਾ 'ਤੇ ਰੌਸ਼ਨੀ ਪਾਈ | ਇਸ ਸੈਸ਼ਨ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ. ਡਾ. ਭੁਪਿੰਦਰ ਸਿੰਘ ਵਿਰਕ ਡੀਨ ਤੇ ਮੁਖੀ ਕਾਨੂੰਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ | ਡਾ. ਗੁਰਪ੍ਰੀਤ ਸਿੰਘ ਚੇਅਰਮੈਨ ਨੇ ਇਸ ਪ੍ਰਸੰਗਿਕ ਵਿਸ਼ੇ ਦੀ ਚੋਣ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਐਗਜ਼ੈਕਟਿਵ ਡਾਇਰੈਕਟਰ ਕੰਵਲਜੀਤ ਕੌਰ, ਪ੍ਰੋ. (ਡਾ.) ਪਰਮਜੀਤ ਸਿੰਘ ਸਾਬਕਾ ਡੀਨ ਅਕਾਦਮਿਕਸ ਤੇ ਡੀਨ ਅਤੇ ਮੁਖੀ ਕਾਨੂੰਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰੋ. (ਡਾ.) ਰਾਜੇਸ਼ ਕੁਮਾਰ ਮਲਿਕ ਕਾਨੂੰਨ ਵਿਭਾਗ ਦੇ ਪ੍ਰੋਫੈਸਰ ਕੇਂਦਰੀ ਯੂਨੀਵਰਸਿਟੀ ਹਰਿਆਣਾ, ਡਾ. ਵਿਕਾਸ ਸੋਲੰਕੀ ਚਿਤਕਾਰਾ ਯੂਨੀਵਰਸਿਟੀ ਆਦਿ ਹਾਜ਼ਰ ਸਨ |



ਪਿਛਲੀ ਖ਼ਬਰ ਪਾਵਰਕਾਮ ਉਪ ਮੰਡਲ ਦਫ਼ਤਰ ਭੁਲੱਥ ਵਿਖੇ ਮਈ ਦਿਵਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਅਦਾ ਅਗਲੀ ਖ਼ਬਰ ਕੁਲਜੀਤ ਸਿੰਘ ਬੇਦੀ ਵਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਨਿਖੇਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।