25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਗਰ ਕੌਂਸਲ ਚੋਣਾਂ 'ਚ ਪਾਰਟੀ ਦੇ ਚੰਗੇ ਅਕਸ ਵਾਲੇ ਉਮੀਦਵਾਰ ਮੈਦਾਨ 'ਚ ਉਤਾਰੇ ਜਾਣਗੇ : ਵਿਜੇ ਸ਼ਰਮਾ ਟਿੰਕੂ

ਮੀਟਿੰਗ ਤੋਂ ਬਾਅਦ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸਾਂਝੀ ਤਸਵੀਰ ਕਰਵਾਉਂਦੇ ਹੋਏ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ | ਤਸਵੀਰ : ਜੰਡਪੁਰੀ <br/> 03-05-2026
ਖਰੜ, 2 ਮਈ (ਜੰਡਪੁਰੀ)- ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਵਾਰਡ ਨੰਬਰ 7 ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਦੇ ਵਫਾਦਾਰ ਅਤੇ ਯੋਗ ਉਮੀਦਵਾਰਾਂ ਨੂੰ ਹੀ ਮੈਦਾਨ ਵਿਚ ਉਤਾਰਿਆ ਜਾਵੇਗਾ | ਇਸ ਮੌਕੇ ਉਨ੍ਹਾਂ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹੰਬਲਾ ਮਾਰਨ | ਟਿੰਕੂ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਪਾਰਟੀ ਨਾਲ ਗਦਾਰੀ ਕਰਨ ਵਾਲਿਆਂ ਦੀ ਪਾਰਟੀ 'ਚ ਕੋਈ ਥਾਂ ਨਹੀਂ ਹੈ | ਇਸ ਮੌਕੇ ਉਨ੍ਹਾਂ ਨੇ ਮਜ਼ਦੂਰ ਦਿਵਸ ਬਾਰੇ ਵੀ ਚਾਨਣਾ ਪਾਇਆ | ਸਮਾਗਮ ਮੌਕੇ ਸ਼ੇਰ ਸਿੰਘ ਗੁਰਾਇਆ ਸੀਨੀਅਰ ਕਾਂਗਰਸੀ ਆਗੂ, ਮਨਪ੍ਰੀਤ ਸਿੰਘ ਬਤਰਾ, ਸਰਬਜੀਤ ਕੌਰ ਸੋਸ਼ਲ ਮੀਡੀਆ ਇੰਚਾਰਜ, ਸ਼ਸ਼ੀ ਅਗਨੀਹੋਤਰੀ, ਜਸ਼ਨ, ਕਿਰਪਾਲ ਸਿੰਘ, ਜੋਤੀ ਸਿੰਘ ਤੇ ਨਿਰਮਲ ਸਿੰਘ ਆਦਿ ਨੇ ਵੀ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਪੀਲ ਕੀਤੀ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ, ਦੀਪਕ ਕੁਮਾਰ (ਗੋਲਾ), ਸੁਰਿੰਦਰਜੀਤ ਸਿੰਘ, ਸਰਬਜੀਤ ਸਿੰਘ ਸਹੋਤਾ, ਹਰਜੀਤ ਸਿੰਘ ਗਾਂਧੀ, ਰਛਪਾਲ ਸਿੰਘ ਡੀ. ਐਸ. ਪੀ. (ਸੇਵਾ-ਮੁਕਤ), ਚਰਨਪਾਲ ਸਿੰਘ, ਜਸਵੀਰ ਕੌਰ, ਕਮਲਜੀਤ ਕੌਰ, ਲਲੀਤਾ, ਸੁਰਿੰਦਰ ਕੌਰ, ਮਲਕੀਤ ਕੌਰ, ਰਜਨੀ ਬਾਲਾ ਤੇ ਕੁਲਦੀਪ ਸਿੰਘ ਓਇੰਦ ਪੀ. ਏ. ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਤੋਂ ਇਲਾਵਾ ਵੱਡੀ ਗਿਣਤੀ 'ਚ ਵਾਰਡ ਨੰਬਰ 7 ਦੇ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਬਲਬੀਰ ਸਿੰਘ ਧਾਨੀਆਂ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਗੈਸ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਸਿਲੰਡਰਾਂ ਦੀ ਸਪਲਾਈ ਦੇਣ ਤੇ ਗੈਸ ਸਿਲੰਡਰਾਂ ਦੀ ਬਲੈਕ ਰੋਕਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।