25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਰਜਿੰਦਰ ਕੌਰ ਸੋਹਾਣਾ ਦੀ ਅਗਵਾਈ ਹੇਠ ਵਾਰਡ ਨੰਬਰ 49 'ਚ ਮਹਿਲਾਵਾਂ ਨਾਲ ਮੀਟਿੰਗ <br/>

ਅਜੀਤ ਡੈਸਕ 03-05-2026
ਐੱਸ. ਏ. ਐੱਸ. ਨਗਰ 2 ਮਈ (ਪ੍ਰੋ. ਅਵਤਾਰ ਸਿੰਘ)- ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ 'ਚ ਆਪਣੀਆਂ ਸਰਗਰਮੀਆਂ ਤੇਜ਼ ਕਰਦੇ ਹੋਏ 'ਮੇਰਾ ਹਲਕਾ ਮੇਰਾ ਪਰਿਵਾਰ' ਮੁਹਿੰਮ ਤਹਿਤ ਅੱਜ ਵਾਰਡ ਨੰਬਰ 49 'ਚ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਜਿੰਦਰ ਕੌਰ ਸੋਹਾਣਾ ਦੀ ਅਗਵਾਈ ਹੇਠ ਹੋਈ 'ਘਰ-ਘਰ ਮਿਲਣੀ' ਦੌਰਾਨ ਬੀਬੀਆਂ ਦੀ ਇੱਕ ਮੀਟਿੰਗ ਹੋਈ | ਵਾਰਡ ਇੰਚਾਰਜ ਅਰਚਨਾ ਅਨੂੰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ 'ਚ ਹਰਜਿੰਦਰ ਕੌਰ ਸੋਹਾਣਾ ਨੇ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਹੁਣ ਖੋਖਲੇ ਵਾਅਦਿਆਂ ਤੋਂ ਅੱਕ ਚੁੱਕੇ ਹਨ ਤੇ ਵਿਕਾਸ ਦਾ ਅਸਲ ਮਾਡਲ ਸਿਰਫ ਸ਼੍ਰੋਮਣੀ ਅਕਾਲੀ ਦਲ ਕੋਲ ਹੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਕਾਰਪੋਰੇਸ਼ਨ ਚੋਣਾਂ ਵਿਚ ਮਹਿਲਾ ਸ਼ਕਤੀ ਅਹਿਮ ਭੂਮਿਕਾ ਨਿਭਾਏਗੀ ਤੇ ਅਕਾਲੀ ਦਲ ਦਾ ਹਰ ਵਰਕਰ ਹੁਣ ਚੋਣ ਮੈਦਾਨ 'ਚ ਡਟ ਚੁੱਕਿਆ ਹੈ | ਇਸ ਮੌਕੇ ਇਸਤਰੀ ਅਕਾਲੀ ਦਲ (ਸ਼ਹਿਰੀ) ਦੀ ਪ੍ਰਧਾਨ ਭੁਪਿੰਦਰ ਕੌਰ ਗੋਸਲ ਨੇ ਬੀਬੀਆਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਅੱਜ ਮੁਹਾਲੀ ਦੀਆਂ ਮਹਿਲਾਵਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹਨ | ਉਨ੍ਹਾਂ ਕਿਹਾ ਕਿ ਵਾਰਡ ਪੱਧਰ 'ਤੇ ਕਮੇਟੀਆਂ ਮਜ਼ਬੂਤ ਕੀਤੀਆਂ ਜਾ ਰਹੀਆਂ ਹਨ | ਇਸ ਪ੍ਰਭਾਵਸ਼ਾਲੀ ਇਕੱਠ ਵਿਚ ਸਤਵੰਤ ਕੌਰ ਜੋਹਲ, ਹਰਜਿੰਦਰ ਕੌਰ ਮੌਲੀ ਸਮੇਤ ਵਾਰਡ ਦੀਆਂ ਬੀਬੀਆਂ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਰਾਮਗੜ੍ਹੀਆ ਸਭਾ ਮੁਹਾਲੀ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸੌਂਪੀਆਂ ਅਹੁਦੇਦਾਰੀਆਂ ਅਗਲੀ ਖ਼ਬਰ ਬਲਬੀਰ ਸਿੰਘ ਧਾਨੀਆਂ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।