17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਿਧਾਇਕ ਰੰਧਾਵਾ ਵਲੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਜ਼ੀਰਕਪੁਰ ਤੋਂ ਦੋ ਬੱਸਾਂ ਰਵਾਨਾ <br/>

ਅਜੀਤ ਡੈਸਕ 04-05-2026
ਜ਼ੀਰਕਪੁਰ, 3 ਮਈ (ਹੈਪੀ ਪੰਡਵਾਲਾ) - ਅੱਜ ਇਥੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਕੀਤੀਆਂ ਗਈਆਂ | ਵਾ. ਨੰ. 11 ਤੋਂ 31ਵੀਂ ਬੱਸ ਤੇ ਵਾ. ਨੰ. 30 ਤੋਂ 32ਵੀਂ ਬੱਸ ਨੂੰ ਸ੍ਰੀ ਦਰਬਾਰ ਸਾਹਿਬ ਤੇ ਹੋਰਨਾਂ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾਉਂਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਇਹ ਯੋਜਨਾ ਖਾਸ ਕਰਕੇ ਸੀਨੀਅਰ ਸਿਟੀਜ਼ਨਾਂ ਲਈ ਵੱਡਾ ਉਪਰਾਲਾ ਹੈ, ਜਿਸ ਨਾਲ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ |
ਉਨ੍ਹਾਂ ਕਿਹਾ ਕਿ ਇਹ ਸ਼ਰਧਾਲੂ ਤਿੰਨ ਦਿਨਾਂ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨ ਦੇ ਨਾਲ-ਨਾਲ ਜਲਿ੍ਹਆਂਵਾਲਾ ਬਾਗ਼ ਤੇ ਵਾਹਗਾ ਬਾਰਡਰ ਦਾ ਦੌਰਾ ਵੀ ਕਰਨਗੇ | ਯਾਤਰਾ ਲਈ ਰਵਾਨਗੀ ਮੌਕੇ ਸ਼ਰਧਾਲੂਆਂ 'ਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ | ਸ਼ਰਧਾਲੂਆਂ ਨੇ ਇਸ ਯੋਜਨਾ ਲਈ ਪੰਜਾਬ ਸਰਕਾਰ ਤੇ ਵਿਧਾਇਕ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਿੰਡ ਦਾਊਾਮਾਜਰਾ ਤੋਂ ਲੈ ਕੇ ਰਡਿਆਲਾ ਤੱਕ ਪ੍ਰੀਮਿਕਸ ਵਾਲੀ ਸੜਕ ਬਣਾਉਣ ਦੀ ਮੰਗ <br/> ਅਗਲੀ ਖ਼ਬਰ ਪੰਚਕੂਲਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵਾਰਡ ਨੰਬਰ 9 ਵਿਖੇ ਹੋਈ ਝੜਪ ਦੌਰਾਨ ਕਈ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।