12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕੇਂਦਰ ਸਰਕਾਰ ਵਲੋਂ ਭਿ੍ਸ਼ਟ ਨੇਤਾਵਾਂ ਤੇ ਅਫ਼ਸਰਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ : ਯਾਦਵਿੰਦਰ ਸਿੰਘ ਬੁੱਟਰ <br/>

ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਅਜੀਤ ਬਿਊਰੋ) - ਕੇਂਦਰ ਸਰਕਾਰ ਵਲੋਂ ਭਿ੍ਸ਼ਟ ਨੇਤਾਵਾਂ ਤੇ ਅਫ਼ਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਕਾਰਵਾਈ ਭਵਿੱਖ 'ਚ ਵੀ ਜਾਰੀ ਰਹੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ 'ਚੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ਸੰਬੰਧੀ ਕੇਂਦਰੀ ਏਜੰਸੀਆਂ ਅਤੇ ਈ.ਡੀ. ਵਲੋਂ ਭਿ੍ਸ਼ਟ ਨੇਤਾਵਾਂ ਅਤੇ ਅਧਿਕਾਰੀਆਂ ਦੇ ਦੇ ਘਰਾਂ ਅਤੇ ਦਫ਼ਤਰਾਂ 'ਚ ਲਗਾਤਾਰ ਰੇਡ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਈ.ਡੀ. ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਕੋਠੀ ਵਿਖੇ ਛਾਪੇਮਾਰੀ ਕੀਤੀ ਗਈ ਹੈ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਕੇਸ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹੀ ਮਨੀ ਲਾਂਡਰਿੰਗ ਦੇ ਕੇਸ 'ਚ ਫੜੇ ਗਏ ਹਨ ਜਿਸ ਨਾਲ 'ਆਪ' ਸਰਕਾਰ ਦਾ ਅਸਲ ਚਿਹਰਾ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣਾ ਆ ਚੁੱਕਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਗਾਤਾਰ ਦੇਸ਼ ਤੇ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਤਰੱਕੀ ਦੇ ਰਾਹ ਵੱਲ ਵੱਧ ਰਿਹਾ ਹੈ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਐਲ.ਐਲ.ਬੀ. ਪ੍ਰੋਫੈਸ਼ਨਲ 3 ਸਾਲਾ ਕੋਰਸ ਲਈ ਸਮਾਂ-ਸਾਰਣੀ ਦਾ ਕੀਤਾ ਐਲਾਨ ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 109ਵਾਂ ਦਿਨ ਪੰਜਾਬ ਪੁਲਿਸ ਨੇ 536 ਥਾਵਾਂ 'ਤੇ ਕੀਤੀ ਛਾਪੇਮਾਰੀ, 221 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।