13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵੱਡੇ ਨਸ਼ਾ ਤਸਕਰਾਂ 'ਤੇ ਕਾਰਵਾਈ ਕਰਨ 'ਚ ਨਾਕਾਮ ਰਹੇ ਪੰਜਾਬ ਦੇ ਮੁੱਖ ਮੰਤਰੀ: ਕੈਂਥ <br/>

ਅਜੀਤ ਡੈਸਕ 10-05-2026
ਚੰਡੀਗੜ੍ਹ, 9 ਮਈ (ਅਜੀਤ ਬਿਊਰੋ) - ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ) ਦੀ ਤਾਜ਼ਾ ਰਿਪੋਰਟ ਵਿਚ ਪੰਜਾਬ ਨੂੰ ਡਰੱਗ ਓਵਰ ਡੋਜ਼ ਮੌਤਾਂ ਦੇ ਮਾਮਲਿਆਂ ਵਿਚ ਦੇਸ਼ ਵਿਚ ਦੂਜੇ ਸਥਾਨ 'ਤੇ ਦਰਸਾਏ ਜਾਣ ਅਤੇ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਵੱਲੋਂ ਕੀਤੀਆਂ ਗੰਭੀਰ ਟਿੱਪਣੀਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ | ਕੈਂਥ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਨਸ਼ਿਆਂ ਖ਼ਿਲਾਫ਼ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸਾਲ 2023 ਵਿਚ 89 ਮੌਤਾਂ ਦੇ ਮੁਕਾਬਲੇ ਸਾਲ 2024 ਵਿਚ 106 ਲੋਕਾਂ ਦੀ ਡਰੱਗ ਓਵਰ ਡੋਜ਼ ਕਾਰਨ ਮੌਤ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਸੂਬੇ ਵਿਚ ਨਸ਼ਾ ਮਾਫ਼ੀਆ ਅਜੇ ਵੀ ਸਰਗਰਮ ਹੈ ਅਤੇ ਸਰਕਾਰ ਸਥਿਤੀ 'ਤੇ ਕਾਬੂ ਪਾਉਣ ਵਿਚ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਮਾਮਲਿਆਂ ਦੀ ਗਿਣਤੀ ਤੇ ਡਰੱਗ ਤਸਕਰੀ ਨਾਲ ਜੁੜੇ ਕੇਸਾਂ 'ਚ ਦੇਸ਼ ਵਿਚ ਸਭ ਤੋਂ ਉੱਪਰ ਹੋਣਾ ਬਹੁਤ ਹੀ ਚਿੰਤਾਜਨਕ ਹੈ | ਕੈਂਥ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਕਾਰਨ ਪੰਜਾਬ ਦਾ ਨੌਜਵਾਨ ਤੇਜ਼ੀ ਨਾਲ ਨਸ਼ੇ ਦੀ ਗਿ੍ਫ਼ਤ ਵਿਚ ਜਾ ਰਿਹਾ ਹੈ |

ਪਿਛਲੀ ਖ਼ਬਰ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਨੇ ਜੂਨੀਅਰ ਇਨਵੈਸਟੀਚਰ ਸਮਾਰੋਹ ਦੀ ਮੇਜ਼ਬਾਨੀ ਕੀਤੀ <br/> ਅਗਲੀ ਖ਼ਬਰ ਪੰਜਾਬੀ 'ਚ ਸਾਈਨ ਬੋਰਡ ਲਿਖਣ ਸੰਬੰਧੀ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।