14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਮਾਂ-ਦਿਵਸ ਮਨਾਇਆ <br/>

ਅਜੀਤ ਡੈਸਕ 10-05-2026
ਖਰੜ, 9 ਮਈ (ਗੁਰਮੁੱਖ ਸਿੰਘ ਮਾਨ)- ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਮਾਂ-ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲਿਆ | ਇਸ ਮੌਕੇ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਸੁੰਦਰ ਡਾਂਸ ਪੇਸ਼ ਕੀਤਾ, ਕਵਿਤਾਵਾਂ ਸੁਣਾਈਆਂ ਅਤੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਪ੍ਰਗਟ ਕੀਤਾ ਜਦਕਿ ਤੀਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਕ੍ਰਾਊਨ ਤੇ ਬੈਜ ਤਿਆਰ ਕੀਤੇ ਤੇ 6ਵੀਂ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੈਸਟ ਆਊਟ ਆਫ਼ ਵੇਸਟ ਤਹਿਤ ਸੁੰਦਰ ਤੋਹਫੇ ਬਣਾਏ | ਇਸ ਤੋਂ ਇਲਾਵਾ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਮਾਵਾਂ ਦੀ ਮਹਾਨਤਾ ਬਾਰੇ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ | ਅੰਤ 'ਚ ਸਕੂਲ ਪਿ੍ੰ. ਜਸਵੀਰ ਚੰਦਰ ਨੇ ਮਾਵਾਂ ਦੀ ਸੇਵਾ, ਤਿਆਗ ਤੇ ਬੱਚਿਆਂ ਦੇ ਪਾਲਣ-ਪੋਸਣ 'ਚ ਉਨ੍ਹਾਂ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਬਲਟਾਣਾ ਪੁਲਿਸ ਚੌਕੀ ਦੇ ਬਾਹਰ ਖ਼ੁਦ ਨੂੰ ਅੱਗ ਲਗਾਉਣ ਵਾਲੀ ਪੀੜਤਾ ਦੀ ਮੌਤ <br/> ਅਗਲੀ ਖ਼ਬਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਸਫ਼ਾਈ ਸੇਵਕਾਂ ਦੀ ਕੀਤੀ ਹਮਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।