14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਜਥੇਬੰਦਕ ਚੋਣਾਂ ਅਤੇ ਸੰਘਰਸ਼ ਪ੍ਰੋਗਰਾਮਾਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਗਈ ਕਨਵੈਨਸ਼ਨ <br/>

ਅਜੀਤ ਡੈਸਕ 10-05-2026
ਐੱਸ. ਏ. ਐੱਸ. ਨਗਰ, 9 ਮਈ (ਤਰਵਿੰਦਰ ਸਿੰਘ ਬੈਨੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੁਰਬਖ਼ਸ਼ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਜਥੇਬੰਦਕ ਚੋਣਾਂ ਅਤੇ ਸੰਘਰਸ਼ ਪ੍ਰੋਗਰਾਮਾਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਕਨਵੈਂਸ਼ਨ ਸੱਦੀ ਗਈ | ਇਸ ਇਕੱਤਰਤਾ ਵਿਚ ਜਗਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਚੰਦਰ ਪ੍ਰਕਾਸ਼ ਸ਼ਰਮਾ ਮੀਤ ਪ੍ਰਧਾਨ ਪੰਜਾਬ ਨੇ ਕੇਂਦਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਸੀਡ ਬਿੱਲ-2025 ਨੂੰ ਰੱਦ ਕਰਵਾਉਣ ਅਤੇ ਕਿਰਤ ਕਾਨੂੰਨਾਂ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਵਿੱਢਣ 'ਤੇ ਜ਼ੋਰ ਦਿੱਤਾ | ਉਨ੍ਹਾਂ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਨ ਵਿਰੁੱਧ ਵਿਸ਼ਾਲ, ਸਾਂਝੇ, ਲੰਬੇ ਅਤੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਉਨ੍ਹਾਂ ਨਿੱਜੀਕਰਨ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਦੀ ਅਪੀਲ ਕਰਦਿਆਂ ਵੱਖ-ਵੱਖ ਜਥੇਬੰਦੀਆਂ ਵਿਚ ਵੰਡੇ ਬਿਜਲੀ ਮੁਲਾਜ਼ਮਾਂ ਤੇ ਭਰਾਤਰੀ ਜਥੇਬੰਦੀਆਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਲਈ ਕਿਹਾ | ਆਗੂਆਂ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦੀ ਨੀਤੀ ਤਹਿਤ ਬਠਿੰਡਾ ਥਰਮਲ ਕਾਲੋਨੀ ਦੀ ਜ਼ਮੀਨ ਵੇਚਣ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ ਵਿਚ ਜਿਥੇ ਵੀ ਸੰਭਵ ਹੋ ਸਕੇ ਸ਼ਮੂਲੀਅਤ ਕੀਤੀ ਜਾਵੇ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੁਲਾਜ਼ਮ ਅਤੇ ਪੈਨਸ਼ਨਰਾਂ ਦਾ 18 ਫ਼ੀਸਦੀ ਡੀ. ਏ. ਅਤੇ ਬਣਦਾ ਬਕਾਇਆ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਦੇਣ ਅਤੇ ਸੀ. ਐਚ. ਬੀ. ਕਾਮਿਆਂ ਨੂੰ ਪੱਕੇ ਤੌਰ 'ਤੇ ਬਿਜਲੀ ਬੋਰਡ ਵਿਚ ਭਰਤੀ ਕਰਨ ਦੀ ਮੰਗ ਕੀਤੀ | ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਲੱਖਾ ਸਿੰਘ ਮੁੱਖ ਸਲਾਹਕਾਰ, ਰਜਿੰਦਰ ਕੁਮਾਰ, ਸੰਦੀਪ ਨਾਗਪਾਲ, ਜਗਦੀਪ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਸੋਹਣ ਸਿੰਘ, ਸਤਵੰਤ ਸਿੰਘ, ਏਕਮ ਸਿੱਧੂ ਆਦਿ ਵਲੋਂ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ |

ਪਿਛਲੀ ਖ਼ਬਰ ਮੁਬਾਰਕਪੁਰ ਸੜਕ ਦੀ ਮਾੜੀ ਹਾਲਤ ਕਾਰਨ ਲੋਕ ਹੋ ਰਹੇ ਖੱਜਲ-ਖੁਆਰ <br/> ਅਗਲੀ ਖ਼ਬਰ ਦਾਨਵੀਰ ਫਾਊਾਡੇਸ਼ਨ ਨੇ ਗਰਮੀ ਦੇ ਮੱਦੇਨਜ਼ਰ ਬੇਜ਼ੁਬਾਨ ਜੀਵਾਂ ਲਈ ਪਾਣੀ ਦੇ ਕਟੋਰੇ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।