14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਏ. ਡੀ. ਸੀ. (ਜ) ਗੀਤਿਕਾ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਨੇ ਮਰਦਮਸ਼ੁਮਾਰੀ ਲਈ ਕੀਤੀ ਸਵੈ-ਗਣਨਾ

ਏ. ਡੀ. ਸੀ. (ਜ) ਗੀਤਿਕਾ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਦੇ ਹੋਏ | ਅਜੀਤ ਤਸਵੀਰ <br/> 10-05-2026
ਐੱਸ. ਏ. ਐੱਸ. ਨਗਰ, 9 ਮਈ (ਪ੍ਰੋ. ਅਵਤਾਰ ਸਿੰਘ)-ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਮਰਦਮਸ਼ੁਮਾਰੀ-2026 ਦੇ ਤਹਿਤ ਸਵੈ-ਗਣਨਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਖ਼ੁਦ ਅਗਵਾਈ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਅੱਜ ਗੀਤਿਕਾ ਸਿੰਘ ਏ. ਡੀ. ਸੀ. (ਜ) ਅਤੇ ਡਾ. ਅੰਕਿਤਾ ਕਾਂਸਲ ਸਹਾਇਕ ਕਮਿਸ਼ਨਰ (ਜ) ਵਲੋਂ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ ਗਈ | ਇਸ ਮੌਕੇ ਏ. ਡੀ. ਸੀ. ਗੀਤਿਕਾ ਸਿੰਘ ਨੇ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਦੀ ਯੋਜਨਾਬੰਦੀ, ਵਿਕਾਸ ਕਾਰਜਾਂ ਅਤੇ ਸਰਕਾਰੀ ਸਕੀਮਾਂ ਦੀ ਬਿਹਤਰ ਤਿਆਰੀ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਪਹਿਲੇ ਪੜਾਅ ਤਹਿਤ ਸਵੈ ਗਣਨਾ 14 ਮਈ ਤੱਕ ਹੋਵੇਗੀ | ਉਨ੍ਹਾਂ ਕਿਹਾ ਕਿ ਨਾਗਰਿਕ ਵੈੱਬਸਾਈਟ 'ਤੇ ਜਾ ਕੇ ਆਪਣੀ ਜਾਣਕਾਰੀ ਖ਼ੁਦ ਅਪਲੋਡ ਕਰ ਸਕਦੇ ਹਨ, ਜਿਸ ਦੀ ਪੁਸ਼ਟੀ ਬਾਅਦ 'ਚ ਘਰ-ਘਰ ਜਾ ਕੇ ਕੀਤੀ ਜਾਵੇਗੀ | ਇਸੇ ਦੌਰਾਨ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਨੇ ਦੱਸਿਆ ਕਿ ਸਵੈ-ਗਣਨਾ ਪ੍ਰਕਿਰਿਆ ਸਰਲ, ਸੁਰੱਖਿਅਤ ਅਤੇ ਪੂਰੀ ਤਰ੍ਹਾਂ ਡਿਜ਼ੀਟਲ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮਰਦਮਸ਼ੁਮਾਰੀ ਪ੍ਰਕਿਰਿਆ 'ਚ ਆਪਣਾ ਯੋਗਦਾਨ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਦੇ ਅੰਕੜੇ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਯੋਜਨਾਵਾਂ ਲਈ ਨੀਤੀ ਨਿਰਧਾਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਲਿਹਾਜ਼ਾ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਸਹੀ ਅਤੇ ਪੂਰੀ ਜਾਣਕਾਰੀ ਮੁਹੱਈਆ ਕਰਵਾਏ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਗਰਿਕਾਂ ਨੂੰ ਮਰਦਮਸ਼ੁਮਾਰੀ-2026 ਦੀ ਸਵੈ-ਗਣਨਾ ਪ੍ਰਕਿਰਿਆ ਸੰਬੰਧੀ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਜੋ ਇਹ ਮੁਹਿੰਮ ਸਫ਼ਲਤਾਪੂਰਵਕ ਨੇਪਰੇ ਚੜ੍ਹ ਸਕੇ | ਇਸ ਮੌਕੇ ਜ਼ਿਲ੍ਹਾ ਜਨ-ਗਣਨਾ ਵਿਭਾਗ ਤੋਂ ਰਣਜੀਤ ਸਿੰਘ ਖੋਜ ਅਫ਼ਸਰ, ਮਾਸਟਰ ਟ੍ਰੇਨਰ ਮੁਕੇਸ਼ ਕੁਮਾਰ, ਤਕਨੀਕੀ ਸਹਾਇਕ, ਹਰਲੀਨ ਕੌਰ ਅਤੇ ਸਰਬਜੀਤ ਕੌਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾਬੱਸੀ-ਬਰਵਾਲਾ ਰੋਡ 'ਤੇ ਚੱਲਦੀਆਂ ਓਵਰਲੋਡ ਜੁਗਾੜੂ ਰੇਹੜੀਆਂ ਲੋਕਾਂ ਲਈ ਬਣ ਰਹੀਆਂ ਜਾਨਲੇਵਾ ਖ਼ਤਰਾ <br/> ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਲਈ ਪਾਣੀ, ਚਾਰਾ ਤੇ ਸੜਕਾਂ 'ਤੇ ਡਸਟਬਿਨ ਲਗਾਉਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।