16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜ਼ਿਲ੍ਹਾ ਮੁਹਾਲੀ 'ਚ ਕੌਮੀ ਲੋਕ ਅਦਾਲਤ ਦੌਰਾਨ 19,169 ਕੇਸਾਂ ਦਾ ਨਿਪਟਾਰਾ <br/>

ਅਜੀਤ ਡੈਸਕ 10-05-2026
ਐੱਸ. ਏ. ਐੱਸ. ਨਗਰ, 9 ਮਈ (ਪ੍ਰੋ. ਅਵਤਾਰ ਸਿੰਘ)- ਜ਼ਿਲੇ੍ਹ 'ਚ ਅੱਜ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 21,410 ਕੇਸਾਂ 'ਚੋਂ 19,169 ਦਾ ਨਿਪਟਾਰਾ ਕਰ ਕੇ ਕੁੱਲ 2,83,21,34,432 ਰੁ. ਦੀ ਕੀਮਤ ਦੇ ਐਵਾਰਡ ਪਾਸ ਕੀਤੇ ਗਏ | ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਅਤੁਲ ਕਸਾਨਾ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਨਵੀਂ ਦਿੱਲੀ ਵੱਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਅਧੀਨ ਤੇ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਅਤੇ ਜਸਟਿਸ ਸੁਭਾਸ਼ ਮੇਹਲਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਸ਼ਾਸਕੀ ਜੱਜ ਸੈਸ਼ਨਜ਼ ਡਵੀਜ਼ਨ ਮੁਹਾਲੀ ਦੀ ਸਰਪ੍ਰਸਤੀ ਹੇਠ ਲਈ ਗਈ | ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਮੁਹਾਲੀ 'ਚ 16 ਬੈਂਚਾਂ ਦਾ ਗਠਨ ਕੀਤਾ ਗਿਆ ਸੀ |
ਇਸੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ ਮੇਘਾ ਧਾਲੀਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਲਈ ਮੁਹਾਲੀ, ਡੇਰਾਬਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਆਧਾਰ 'ਤੇ ਨਿਪਟਾਰੇ ਲਈ ਰੱਖੇ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ | ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਅਤੁਲ ਕਸਾਨਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਵੱਲੋਂ ਕਾਫ਼ੀ ਮਿਹਨਤ ਕੀਤੀ ਗਈ ਸੀ, ਜੋ ਕਿ ਅੱਜ ਰੰਗ ਲਿਆਈ |

ਪਿਛਲੀ ਖ਼ਬਰ ਸਤਲੁਜ ਵਰਲਡ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਭਾਂਖਰਪੁਰ ਕਤਲ ਕਾਂਡ ਦੋਵੇਂ ਮੁਲਜ਼ਮ ਪਿਓ-ਪੁੱਤਰ ਭੇਜੇ ਜੇਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।