16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਤਲੁਜ ਵਰਲਡ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 10-05-2026
ਡੇਰਾਬਸੀ, 9 ਮਈ (ਰਣਬੀਰ ਸਿੰਘ ਪੜੀ)-ਸਤਲੁਜ ਵਰਲਡ ਸਕੂਲ ਸੁੰਡਰਾਂ ਵਿਖੇ ਮਾਂ ਦਿਵਸ ਅਤੇ ਰਬਿੰਦਰ ਨਾਥ ਟੈਗੋਰ ਸਾਹਿੱਤ ਹਫ਼ਤੇ ਦੀ ਸਮਾਪਤੀ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ 'ਚ ਸਿਵਲ ਹਸਪਤਾਲ ਡੇਰਾਬਸੀ ਦੀ ਸਿਹਤ ਟੀਮ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਨਮਾਨਿਤ ਕਰਦਿਆਂ ਬੁਲਾਰਿਆਂ ਨੇ ਬੱਚਿਆਂ ਦੇ ਜੀਵਨ 'ਚ ਮਾਂ ਦੇ ਤਿਆਗ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਦੱਸਿਆ ਅਤੇ ਮਾਂ ਨੂੰ ਬੱਚੇ ਦੀ ਪਹਿਲੀ ਗੁਰੂ ਕਰਾਰ ਦਿੱਤਾ | ਇਸ ਤੋਂ ਬਾਅਦ ਕਰਵਾਏ ਗਏ ਸਿਹਤ ਜਾਗਰੂਕਤਾ ਸੈਸ਼ਨ ਦੌਰਾਨ ਡਾ. ਸਾਕਸ਼ੀ ਨੇ ਵਿਦਿਆਰਥਣਾਂ ਨੂੰ ਸਰਵਾਈਕਲ ਕੈਂਸਰ ਤੇ ਮਾਹਵਾਰੀ ਦੀ ਸਫ਼ਾਈ ਵਰਗੇ ਗੰਭੀਰ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਦਕਿ ਸਿਹਤ ਨਿਰੀਖਕ ਰਾਜਿੰਦਰ ਸਿੰਘ ਤੇ ਸਿਹਤ ਅਧਿਕਾਰੀ ਦਲਬੀਰ ਸਿੰਘ ਨੇ ਸਾਫ਼ ਪਾਣੀ, ਨਿੱਜੀ ਸਫ਼ਾਈ ਤੇ ਬਿਮਾਰੀਆਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਰੂਬੀ ਸ਼ਰਮਾ ਨੇ ਬੱਚਿਆਂ ਨੂੰ ਵਿਗਿਆਨ ਦੇ ਨਾਲ-ਨਾਲ ਸਾਹਿੱਤ ਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ ਜਦਕਿ ਸਕੂਲ ਦੇ ਪ੍ਰਧਾਨ ਐਡਵੋਕੇਟ ਰਵੀ ਦੱਤ ਸ਼ਰਮਾ ਨੇ ਬੱਚਿਆਂ ਨੂੰ ਮੋਬਾਈਲ ਫ਼ੋਨ ਦੀ ਲਤ ਤੋਂ ਬਚਣ ਤੇ ਅਨੁਸ਼ਾਸਨ 'ਚ ਰਹਿਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ 3 ਯੂਨਿਟਾਂ ਲਈ 2,365 ਲੱਖ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ <br/> ਅਗਲੀ ਖ਼ਬਰ ਜ਼ਿਲ੍ਹਾ ਮੁਹਾਲੀ 'ਚ ਕੌਮੀ ਲੋਕ ਅਦਾਲਤ ਦੌਰਾਨ 19,169 ਕੇਸਾਂ ਦਾ ਨਿਪਟਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।