14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਆਹ ਲਈ ਕੁੜੀ ਦੇਖਣ ਜਾਣ ਤੋਂ ਪਹਿਲਾਂ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 11-05-2026
ਚੰਡੀਗੜ੍ਹ, 10 ਮਈ (ਕਪਿਲ ਵਧਵਾ)-ਚੰਡੀਗੜ੍ਹ ਦੇ ਸੈਕਟਰ-38 ਨਾਲ ਲਗਦੇ ਜੰਗਲੀ ਇਲਾਕੇ ਵਿਚੋਂ ਐਤਵਾਰ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਮਿ੍ਤਕ ਦੀ ਪਛਾਣ ਮਨੀਸ਼ (31) ਵਜੋਂ ਹੋਈ ਹੈ, ਜੋ ਇਲੈਕਟਰੀਸ਼ਨ ਦਾ ਕੰਮ ਕਰਦਾ ਸੀ ਅਤੇ ਜ਼ਿਆਦਾਤਰ ਹਿਮਾਚਲ ਪ੍ਰਦੇਸ਼ ਵਿਚ ਰਹਿੰਦਾ ਸੀ | ਜਾਣਕਾਰੀ ਅਨੁਸਾਰ ਮਨੀਸ਼ ਹਾਲ ਹੀ ਵਿਚ ਵਿਆਹ ਲਈ ਕੁੜੀ ਦੇਖਣ ਜਾਣ ਦੇ ਸਬੰਧ ਵਿਚ ਚੰਡੀਗੜ੍ਹ ਆਪਣੇ ਪਰਿਵਾਰ ਕੋਲ ਆਇਆ ਹੋਇਆ ਸੀ | ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਧੀਰਜ ਕੁਮਾਰ ਅਤੇ ਥਾਣਾ ਮਲੋਆ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ | ਪੁਲਿਸ ਵੱਲੋਂ ਸੀ.ਐਫ. ਐਸ. ਐਲ. ਟੀਮ ਨੂੰ ਵੀ ਮੌਕੇ 'ਤੇ ਬੁਲਾ ਕੇ ਜਾਂਚ ਕਰਵਾਈ ਗਈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਜਤਾਇਆ ਹੈ ਕਿ ਮਨੀਸ਼ ਦੇ ਸਿਰ 'ਤੇ ਸੱਟ ਦੇ ਨਿਸ਼ਾਨ ਸਨ ਅਤੇ ਉਹ ਘਰੋਂ ਨਿਕਲਣ ਸਮੇਂ 7-8 ਹਜ਼ਾਰ ਰੁਪਏ ਲੈ ਕੇ ਗਿਆ ਸੀ | ਪਰਿਵਾਰ ਦਾ ਕਹਿਣਾ ਹੈ ਕਿ ਇਹ ਮਾਮਲਾ ਲੁੱਟ-ਖੋਹ ਤੋਂ ਬਾਅਦ ਹੱਤਿਆ ਦਾ ਹੋ ਸਕਦਾ ਹੈ | ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੋਰੈਂਸਿਕ ਮਾਹਿਰਾਂ ਦੀ ਮੁੱਢਲੀ ਰਾਏ ਅਨੁਸਾਰ ਮਨੀਸ਼ ਵੱਲੋਂ ਜ਼ਿਆਦਾ ਸ਼ਰਾਬ ਪੀਣ ਅਤੇ ਡੀਹਾਈਡਰੇਸ਼ਨ ਕਾਰਨ ਮੌਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ | ਹਾਲਾਂਕਿ ਪੁਲਿਸ ਨੇ ਸਪਸ਼ਟ ਕੀਤਾ ਕਿ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ | ਪੁਲਿਸ ਵੱਲੋਂ ਲਾਸ਼ ਨੂੰ ਸੈਕਟਰ-16 ਸਥਿਤ ਜੀ.ਐਮ.ਐਸ.ਐਚ. ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਜਿੱਥੇ ਸੋਮਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ | ਫਿਲਹਾਲ ਪੁਲਿਸ ਵੱਲੋਂ ਬੀ.ਐਨ.ਐਸ.ਐਸ. ਦੀ ਧਾਰਾ 196 ਤਹਿਤ ਕਾਰਵਾਈ ਕਰਦਿਆਂ ਜਾਂਚ ਜਾਰੀ ਹੈ |

ਪਿਛਲੀ ਖ਼ਬਰ ਜਥੇਦਾਰ ਗੜਗੱਜ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ-ਰਵੀਇੰਦਰ ਸਿੰਘ <br/> ਅਗਲੀ ਖ਼ਬਰ ਅਮਿਤ ਸ਼ਾਹ ਵਲੋਂ ਹੜ੍ਹਾਂ ਤੇ ਲੂ ਨਾਲ ਨਜਿੱਠਣ ਲਈ ਤਿਆਰੀਆਂ ਦੀ ਸਮੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।