14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜਥੇਦਾਰ ਗੜਗੱਜ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ-ਰਵੀਇੰਦਰ ਸਿੰਘ <br/>

ਅਜੀਤ ਡੈਸਕ 11-05-2026
ਚੰਡੀਗੜ੍ਹ, 10 ਮਈ (ਪ੍ਰੋ. ਅਵਤਾਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ ਰਵੀਇੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਉਹ ਦੋ ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਤਾਂ ਜੋ ਇਸ ਮਹਾਨ ਸੰਸਥਾ ਦੀ ਮਾਣ ਮਰਿਆਦਾ ਬਰਕਰਾਰ ਰਹਿ ਸਕੇ | ਰਵੀਇੰਦਰ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਉਸ ਵੇਲੇ ਇਹ ਹੁਕਮਨਾਮੇ ਜਾਰੀ ਹੋਣ ਨਾਲ ਵਿਸ਼ਵ ਭਰ 'ਚ ਸਿੰਘ ਸਾਹਿਬਾਨ ਦੇ ਆਦੇਸ਼ ਦੀ ਖੂਬ ਤਾਰੀਫ਼ ਹੋਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਪੰਥ ਲਈ ਇਲਾਹੀ ਹੁਕਮ ਹੈ ਤੇ ਸਾਰਾ ਪੰਥ ਇਸ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਦੇ ਆਦੇਸ਼ ਇੰਨ ਬਿਨ ਮੰਨਣ ਦੀ ਥਾਂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਅਣਡਿੱਠ ਕੀਤਾ | ਸੁਖਬੀਰ ਸਿੰਘ ਬਾਦਲ ਨੇ ਤਾਂ ਵੱਖ-ਵੱਖ ਮੌਕਿਆਂ 'ਤੇ ਬਿਆਨ ਦੇ ਕੇ ਇਸ ਮੁਕੱਦਸ ਅਸਥਾਨ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦਿਆਂ, ਇਨ੍ਹਾਂ ਫ਼ੈਸਲਿਆਂ ਨੂੰ ਸਾਜ਼ਿਸ਼ ਕਰਾਰ ਦੇ ਦਿੱਤਾ ਸੀ | ਇਸ ਨਾਲ ਹੁਕਮਨਾਮੇ ਜਾਰੀ ਕਰਨ ਦੀ ਮਰਿਆਦਾ 'ਤੇ ਇੱਕ ਤਰ੍ਹਾਂ ਸਵਾਲੀਆ ਨਿਸ਼ਾਨ ਲਗਾਇਆ ਗਿਆ |

ਪਿਛਲੀ ਖ਼ਬਰ ਸੈਕਟਰ-24 ਅਤੇ 29 ਨੂੰ ਮਿਲਣਗੇ ਨਵੇਂ ਮਲਟੀਪਰਪਜ਼ ਕਮਿਊਨਿਟੀ ਸੈਂਟਰ ਲਾਇਬ੍ਰੇਰੀ, ਜਿੰਮ ਅਤੇ ਆਧੁਨਿਕ ਫੰਕਸ਼ਨ ਹਾਲ ਸਮੇਤ... ਅਗਲੀ ਖ਼ਬਰ ਵਿਆਹ ਲਈ ਕੁੜੀ ਦੇਖਣ ਜਾਣ ਤੋਂ ਪਹਿਲਾਂ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।