ਚੰਡੀਗੜ੍ਹ, 10 ਮਈ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਹਥਿਆਰ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਆਪਰੇਸ਼ਨ ਸੈੱਲ ਦੀ ਟੀਮ ਵਲੋਂ 9 ਮਈ ਨੂੰ ਮਨੀਮਾਜਰਾ ਦੇ ਸ਼ਾਸਤਰੀ ਨਗਰ ਪਾਰਕਿੰਗ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ | ਇਸ ਦੌਰਾਨ ਪੁਲਿਸ ਨੇ ਅੱਲਾ ਰੱਖਾ ਵਾਸੀ ਨਿਊ ਇੰਦਰਾ ਕਾਲੋਨੀ ਮਨੀਮਾਜਰਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ | ਤਲਾਸ਼ੀ ਦੌਰਾਨ ਉਸ ਕੋਲੋਂ ਇਕ ਦੇਸੀ ਕੱਟਾ, ਇਕ ਮੈਗਜ਼ੀਨ ਤੇ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ | ਇਸ ਸੰਬੰਧੀ ਥਾਣਾ ਮਨੀਮਾਜਰਾ ਵਿਖੇ ਮਾਮਲਾ ਦਰਜ ਕੀਤੀ ਗਈ ਹੈ |