14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੈਂਗਸਟਰਾਂ 'ਤੇ ਵਾਰ ਦਾ 110ਵਾਂ ਦਿਨ ਪੰਜਾਬ ਪੁਲਿਸ ਵਲੋਂ 537 ਥਾਵਾਂ 'ਤੇ ਛਾਪੇਮਾਰੀ, 248 ਗਿ੍ਫ਼ਤਾਰ

ਅਜੀਤ ਡੈਸਕ 11-05-2026


ਚੰਡੀਗੜ੍ਹ, 10 ਮਈ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 110ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫਤਾਰੀਆਂ ਦੀ ਗਿਣਤੀ 27,098 ਹੋ ਗਈ | ਇਸ ਤੋਂ ਇਲਾਵਾ 94 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 435ਵੇਂ ਦਿਨ ਵੀ ਜਾਰੀ ਰੱਖਦਿਆਂ 67 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 581 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 12,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਨਾਲ ਸਿਰਫ 434 ਦਿਨਾਂ 'ਚ ਗਿ੍ਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,385 ਤੱਕ ਪਹੁੰਚ ਗਈ ਹੈ | ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |


ਪਿਛਲੀ ਖ਼ਬਰ ਖੇਤਰ ਕੋਈ ਵੀ ਹੋਵੇ, ਜਨੂੰਨ ਤੇ ਸ਼ਿੱਦਤ ਨਾਲ ਹੀ ਅੱਗੇ ਵਧਿਆ ਜਾ ਸਕਦੈ-ਸੀਮਾ ਠਾਕੁਰ <br/> ਅਗਲੀ ਖ਼ਬਰ ਨਾਜਾਇਜ਼ ਹਥਿਆਰ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।