17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਆਹ ਸਮਾਗਮਾਂ 'ਚ ਵਰਤੇ ਜਾਣ ਵਾਲੇ ਸਜਾਵਟ ਦੇ ਸਾਮਾਨ ਵਾਲੇ ਗੋਦਾਮ 'ਚ ਲੱਗੀ ਭਿਆਨਕ ਅੱਗ

ਏ. ਕੇ. ਐਮ. ਪੈਲੇਸ ਦੇ ਬਾਹਰ ਲੱਗੀ ਅੱਗ ਨੂੰ ਬੁਝਾਉਂਦੇ ਹੋਏ ਫਾਇਰ ਵਿਭਾਗ ਦੇ ਕਰਮਚਾਰੀ | ਤਸਵੀਰ : ਮਨਿੰਦਰ ਸਿੰਘ <br/> 11-05-2026
ਜ਼ੀਰਕਪੁਰ, 10 ਮਈ (ਮਨਿੰਦਰ ਸਿੰਘ)- ਐਤਵਾਰ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਜ਼ੀਰਕਪੁਰ-ਪਟਿਆਲਾ ਰੋਡ 'ਤੇ ਸਥਿਤ ਏ. ਕੇ. ਐਮ. ਪੈਲੇਸ ਦੇ ਪਿਛਲੇ ਪਾਸੇ ਵਿਆਹ ਸਮਾਗਮਾਂ ਵਿਚ ਵਰਤੇ ਜਾਣ ਵਾਲੇ ਸਜਾਵਟ ਦੇ ਸਾਮਾਨ 'ਚ ਅਚਾਨਕ ਭਿਆਨਕ ਅੱਗ ਲੱਗ ਗਈ | ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਆਲੇ-ਦੁਆਲੇ ਦੇ ਇਲਾਕੇ 'ਚ ਦਹਿਸ਼ਤ ਫੈਲ ਗਈ, ਜਿਸ ਮਗਰੋਂ ਮੌਕੇ 'ਤੇ ਹਾਜ਼ਰ ਲੋਕਾਂ ਨੇ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਹੀ ਫਾਇਰ ਅਫ਼ਸਰ ਰਾਜੀਵ ਕੁਮਾਰ ਨੇ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ | ਇਸ ਸੰਬੰਧੀ ਫਾਇਰ ਅਫ਼ਸਰ ਨੇ ਦੱਸਿਆ ਕਿ ਅੱਗ ਜ਼ਿਆਦਾ ਹੋਣ ਕਾਰਨ ਮੁਹਾਲੀ, ਡੇਰਾਬੱਸੀ ਤੇ ਏਅਰ ਫੋਰਸ ਸਟੇਸ਼ਨ ਤੋਂ ਵਾਧੂ ਫਾਇਰ ਟੈਂਡਰ ਮੰਗਵਾਏ ਗਏ ਤਾਂ ਜੋ ਅੱਗ 'ਤੇ ਜਲਦੀ ਕਾਬੂ ਪਾਇਆ ਜਾ ਸਕੇ | ਜਲਣਸ਼ੀਲ ਸਜਾਵਟੀ ਸਾਮਾਨ ਕਾਰਨ ਅੱਗ ਤੇਜ਼ੀ ਨਾਲ ਫੈਲਦੀ ਗਈ | ਫਾਇਰ ਵਿਭਾਗ ਦੀਆਂ ਟੀਮਾਂ ਨੇ ਲਗਭਗ ਦੋ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਉਕਤ ਘਟਨਾ ਦੌਰਾਨ ਜ਼ੀਰਕਪੁਰ-ਪਟਿਆਲਾ ਰੋਡ 'ਤੇ ਲੰਮਾ ਟ੍ਰੈਫ਼ਿਕ ਜਾਮ ਲੱਗ ਗਿਆ ਜਿਸ ਨਾਲ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਜਿਸ 'ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਮ ਨੂੰ ਖੁੱਲ੍ਹਵਾਇਆ | ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ | ਫਾਇਰ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਸ਼ੁਰੂਆਤੀ ਅਨੁਮਾਨਾਂ ਅਨੁਸਾਰ ਅੱਗ ਸ਼ਾਰਟ ਸਰਕਟ ਜਾਂ ਕਿਸੇ ਜਲਣਸ਼ੀਲ ਵਸਤੂ ਦੇ ਸੰਪਰਕ ਕਾਰਨ ਲੱਗੀ ਹੋਣ ਦਾ ਸ਼ੱਕ ਹੈ |
ਪਿਛਲੀ ਖ਼ਬਰ ਮੋਬਾਈਲ 'ਤੇ ਗੱਲ ਕਰਦੇ ਗੱਡੀ ਚਾਲਕ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ ਅਗਲੀ ਖ਼ਬਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਮੇਤ ਦੋ ਕਾਬੂ, 3 ਪਿਸਤੌਲਾਂ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।