17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਾਬਕਾ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਦੀ ਭਤੀਜੀ ਦੀਆਂ ਅਸਥੀਆਂ ਜਲ ਪ੍ਰਵਾਹ <br/>

ਅਜੀਤ ਡੈਸਕ 11-05-2026
ਸ੍ਰੀ ਕੀਰਤਪੁਰ ਸਾਹਿਬ, 10 ਮਈ (ਬੀਰਅਮਿ੍ਤਪਾਲ ਸਿੰਘ ਸੰਨੀ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਬਤੌਰ ਤਹਿਸੀਲਦਾਰ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਗੁਰਚਰਨ ਸਿੰਘ ਬਰਾੜ ਦੇ ਸਕੇ ਭਰਾ ਸੁਰਜੀਤ ਸਿੰਘ ਦੀ ਨੌਜਵਾਨ ਪੁੱਤਰੀ ਸੁਖਵਿੰਦਰ ਕੌਰ ਬਰਾੜ (38) ਵਾਸੀ ਮੁਮਾਰਾ ਫ਼ਰੀਦਕੋਟ ਆਪਣੇ ਸਵਾਸਾਂ ਦੀ ਪੂੰਜੀ ਖ਼ਰਚ ਕਰਦੀ ਹੋਈ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗੁਰੂ ਚਰਨਾਂ 'ਚ ਜਾ ਬਿਰਾਜੀ | ਉਹ ਸਰਕਾਰੀ ਹਾਈ ਸਕੂਲ ਨਵਾਂ ਕਿਲ੍ਹਾ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਤੌਰ ਅਧਿਆਪਕ ਆਪਣੀਆਂ ਸੇਵਾਵਾਂ ਨਿਭਾ ਰਹੀ ਸੀ ਤੇ ਪਿਛਲੇ ਛੇ ਸਾਲਾ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਸੀ | ਬੀਤੇ ਦਿਨੀ ਉਹ ਇਸ ਨਾ-ਮੁਰਾਦ ਬਿਮਾਰੀ ਨਾਲ ਜੂਝਦੇ ਹੋਏ ਅਕਾਲ ਚਲਾਣਾ ਕਰ ਗਈ | ਉਨ੍ਹਾਂ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ | ਅਸਥੀਆਂ ਜਲ ਪ੍ਰਵਾਹ ਕਰਨ ਮੌਕੇ ਬੀਬੀ ਬਰਾੜ ਦੇ ਪਤੀ ਗੁਰਵਿੰਦਰ ਸਿੰਘ, ਮਾਪੇ, ਤਾਇਆ ਗੁਰਚਰਨ ਸਿੰਘ ਬਰਾੜ ਤੇ ਪਰਮਜੀਤ ਸਿੰਘ, ਤਾਈ ਰਾਜਵੰਤ ਕੌਰ ਤੇ ਚਰਨਪ੍ਰੀਤ ਕੌਰ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ 100 ਤੋਂ ਵੱਧ ਪਰਿਵਾਰਾਂ ਸਮੇਤ ਸੁਰਜੀਤ ਸਿੰਘ ਧਾਲੀਵਾਲ ਭਾਜਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਡੇਰਾਬੱਸੀ 'ਚ 18 ਸਾਲਾ ਲੜਕੀ ਭੇਦਭਰੀ ਹਾਲਤ 'ਚ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।