ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)- ਕੁਰਾਲੀ ਸਿਸਵਾਂ ਮਾਰਗ 'ਤੇ ਪਿੰਡ ਫਤਿਹਗੜ੍ਹ ਦੁਸਾਰਨਾ ਨੇੜੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਦੀ ਦੇਖ-ਰੇਖ ਹੋਈ ਅਕਾਲੀ ਦਲ ਵਾਰਿਸ ਪੰਜਾਬ ਦੀ ਰੈਲੀ ਨੂੰ ਐਮ. ਪੀ. ਭਾਈ ਅਮਿ੍ੰਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਨਸੂਬਿਆਂ ਨੂੰ ਪੰਜਾਬ ਦੇ ਨੌਜਵਾਨ ਪੰਜਾਬ ਦੀ ਧਰਤੀ 'ਤੇ ਸਫਲ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਸਾਡੀ ਬੋਲੀ, ਪਾਣੀ, ਕਿਸਾਨੀ ਤੇ ਨੌਜਵਾਨੀ 'ਤੇ ਮਾਰੂ ਹਮਲੇ ਕੀਤੇ ਜਾ ਰਹੇ ਹਨ ਤੇ ਹੁਣ ਨੌਜਵਾਨ ਪੰਜਾਬ 'ਤੇ ਰਾਜ ਕਰ ਚੁੱਕੀਆਂ ਪਾਰਟੀਆਂ ਦੇ ਮਨਸੂਬਿਆਂ ਨੂੰ ਭਲੀ-ਭਾਂਤੀ ਜਾਣ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਿ ਜੇਕਰ ਅਸੀਂ ਅੱਗੇ ਨਾ ਆਏ ਤਾਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਨੂੰ ਲੰਮਾ ਸਮਾਂ ਉੱਠਣ ਨਹੀਂ ਦੇਣਗੀਆਂ | ਉਨ੍ਹਾਂ ਨੌਜਵਾਨਾਂ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਪੰਜਾਬ ਪ੍ਰਤੀ ਆਪਣੀ ਜ਼ੰੁਮੇਵਾਰੀ ਨਿਭਾਉਣ ਤਾਂ ਜੋ ਆਗਾਮੀ ਚੋਣਾ 2027 ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਸਹਿਯੋਗੀ ਪਾਰਟੀਆਂ ਦੇ ਸਹਿਯੋਗ ਨਾਲ ਐਮ.ਪੀ. ਅਮਿ੍ੰਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਕੇ ਜੇਲ੍ਹ 'ਚੋਂ ਛੁਡਵਾਇਆ ਜਾ ਸਕੇ | ਬਾਪੂ ਤਰਸੇਮ ਸਿੰਘ ਨੇ ਨੌਜਵਾਨਾਂ ਵਾਰ-ਵਾਰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਤੋਂ ਸੇਧ ਲੈਣੀ ਚਾਹੀਦੀ ਹੈ | ਜ਼ਿਲ੍ਹਾ ਪ੍ਰਧਾਨ ਕੰਸਾਲਾ ਨੇ ਇਕੱਠ ਵਿਚ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਖ਼ਤ ਸਬਦਾਂ 'ਚ ਥਾਂ-ਥਾਂ ਰੋਕਾਂ ਲਾ ਕੇ ਲੋਕਾਂ ਨੂੰ ਰੋਕਣ ਦੀ ਸਖ਼ਤ ਸ਼ਬਦਾਂ 'ਚ ਨਿਖੇਦੀ ਕੀਤੀ | ਇਸ ਮੌਕੇ ਮਾਤਾ ਬਲਵਿੰਦਰ ਕੌਰ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਜੌਹਲ, ਮਨਦੀਪ ਸਿੰਘ ਸਿੰਧੂ, ਰਿਮਲਜੋਤ ਸਿੰਘ ਮਿਲਕ ਯੂਨੀਅਨ ਪੁਆਧ, ਕਾਬਲ ਸਿੰਘ ਭੁੱਲਰ, ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ, ਜਸਕਰਨ ਸਿੰਘ ਕਾਨਸਿੰਘ ਵਾਲਾ, ਲਖਵੀਰ ਸਿੰਘ ਕੋਟਲਾ, ਗੁਰਜੀਤ ਸਿੰਘ ਕਰਤਾਰਪੁਰ, ਡਾ. ਰਿਮਲਜੋਤ ਸਿੰਘ, ਸਾਬਕਾ ਡਾਇਰੈਕਟਰ ਗੁਰਮੀਤ ਸਿੰਘ ਸ਼ਾਂਟੂਮਾਣਕਪੁਰ ਸਰੀਫ਼, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤ ਮਾਜਰਾ, ਤੇਜਿੰਦਰ ਸਿੰਘ, ਸਤਨਾਮ ਸਿੰਘ ਟਾਡਾ, ਬਲਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕੰਸਾਲਾ, ਤਰਲੋਚਨ ਸਿੰਘ ਮਾਜਰਾ ਆਦਿ ਹਾਜ਼ਰ ਸਨ |