14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦੀ ਸਫ਼ਲਤਾ ਦਰ ਕੀਤੀ ਹਾਸਿਲ-25 ਕੈਡਿਟਾਂ ਨੇ ਐਨ. ਡੀ. ਏ.-1 ਲਿਖਤੀ ਪ੍ਰੀਖਿਆ ਕੀਤੀ ਪਾਸ <br/>

ਅਜੀਤ ਡੈਸਕ 12-05-2026
ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ 30 'ਚੋਂ 25 ਕੈਡਿਟਾਂ ਨੇ ਵਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) ਵਿਖੇ 157ਵੇਂ ਕੋਰਸ ਲਈ ਐਨ.ਡੀ.ਏ. (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ | ਯੂ.ਪੀ.ਐਸ.ਸੀ. ਵਲੋਂ ਐਲਾਨੇ ਨਤੀਜਿਆਂ ਵਿਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦੀ ਦੀ ਸਫ਼ਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰ ਹਾਸਿਲ ਕੀਤੀ ਹੈ | ਦੱਸਣਾ ਬਣਦਾ ਹੈ ਕਿ ਹੁਣ ਇਹ 25 ਕੈਡਿਟ ਸਰਵਿਸਿਜ਼ ਸਿਲੈਕਸ਼ਨ ਬੋਰਡ ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ 'ਚ ਦਾਖ਼ਲੇ ਦਾ ਆਖਰੀ ਸਕਰੀਨਿੰਗ ਪੜਾਅ ਹੈ | ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਐਸ.ਐਸ.ਬੀ. ਇੰਟਰਵਿਊ ਤੇ ਅਗਲੇਰੀ ਸਿਖਲਾਈ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ | ਉਨ੍ਹਾਂ ਦੀ ਸਖ਼ਤ ਮਿਹਨਤ ਤੇ ਦਿ੍ੜ ਵਚਨਬੱਧਤਾ ਨੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸੇ ਦੌਰਾਨ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾ-ਮੁਕਤ) ਅਜੈ ਐਚ ਚੌਹਾਨ ਵੀ.ਐਸ.ਐਮ. ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂ.ਪੀ.ਐਸ.ਸੀ. ਪਾਸ ਕਰਨਾ ਇਕ ਮੀਲ ਪੱਥਰ ਹੈ ਪਰ ਐਸ.ਐਸ.ਬੀ. ਅਸਲ ਪ੍ਰੀਖਿਆ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਦੇ 25 ਕੈਡਿਟ ਇਸ ਸਾਲ ਜੂਨ ਮਹੀਨੇ 'ਚ ਸ਼ੁਰੂ ਹੋਣ ਵਾਲੇ ਐਨ.ਡੀ.ਏ., ਟੀ.ਈ.ਐਸ. (ਤਕਨੀਕੀ ਐਂਟਰੀ ਸਕੀਮ) ਤੇ ਸੀ. ਡੀ. ਐਸ. ਕੋਰਸਾਂ 'ਚ ਸ਼ਾਮਿਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ |

ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਏ. ਪੀ. ਜੇ. ਸਕੂਲ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।