15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਸਮਰਥਨ ਦਾ ਐਲਾਨ <br/>

ਅਜੀਤ ਡੈਸਕ 12-05-2026
ਚੰਡੀਗੜ•, 11 ਮਈ (ਅ.ਬ.)- ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਨੇ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਅੱਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਸ਼ਿੰਗਾਰਾ ਸਿੰਘ ਕਲਿਆਣ ਨੇ ਆਪਣੀ ਕੋਰ ਕਮੇਟੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਪਾਰਟੀ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਇਸ ਸਿਆਸੀ ਤਾਲਮੇਲ ਨੂੰ ਨੇਪਰੇ ਚਾੜ੍ਹਨ ਵਿਚ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਸ਼ਿੰਗਾਰਾ ਸਿੰਘ ਕਲਿਆਣ ਨੇ ਸੁਖਬੀਰ ਸਿੰਘ ਬਾਦਲ ਅੱਗੇ ਮੰਗ ਰੱਖੀ ਕਿ ਆਉਣ ਵਾਲੀ ਅਕਾਲੀ ਸਰਕਾਰ ਦੌਰਾਨ ਮਜ਼੍ਹਬੀ ਸਿੰਘਾਂ ਦੇ ਸਮਾਜਿਕ ਤੇ ਰਾਜਨੀਤਿਕ ਉਥਾਨ ਲਈ ਵਿਸ਼ੇਸ਼ ਯਤਨ ਕੀਤੇ ਜਾਣ | ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਸਮਰਥਨ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਾਰੇ ਧਰਮਾਂ ਤੇ ਵਰਗਾਂ ਦਾ ਸਤਿਕਾਰ ਕਰਦਾ ਆਇਆ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲੀ ਦਲ ਹਮੇਸ਼ਾ ਸਮਾਜ ਦੀ ਸੇਵਾ ਲਈ ਤਤਪਰ ਰਹੇਗਾ | ਇਸ ਮੌਕੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ, ਰਾਜਿੰਦਰ ਅਟਵਾਲ ਰਾਸ਼ਟਰੀ ਵਾਈਸ ਪ੍ਰਧਾਨ, ਦੀਪਕ ਘਈ ਰਾਸ਼ਟਰੀ ਜਨਰਲ ਸਕੱਤਰ, ਵਿਕਾਸ ਹੰਸ ਪੰਜਾਬ ਪ੍ਰਧਾਨ, ਰਾਸ਼ਟਰੀ ਕ੍ਰਾਂਤੀ ਪਾਰਟੀ (ਅ) ਦੀ ਕੋਰ ਕਮੇਟੀ ਦੇ ਮੈਂਬਰ ਪੰਜਾਬ ਦੇ ਦੋਆਬਾ, ਮਾਝਾ ਤੇ ਮਾਲਵਾ ਜ਼ੋਨਾਂ ਦੇ ਅਨੇਕਾਂ ਪ੍ਰਮੁੱਖ ਆਗੂ ਤੇ ਵਰਕਰ ਵੀ ਸ਼ਾਮਿਲ ਹੋਏ |

ਪਿਛਲੀ ਖ਼ਬਰ ਆਨਲਾਈਨ ਨਿਵੇਸ਼ ਦੇ ਨਾਂਅ 'ਤੇ 18.32 ਲੱਖ ਦੀ ਠੱਗੀ ਅਗਲੀ ਖ਼ਬਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਮੂਹਰੇ ਮੁੱਖ ਮੰਤਰੀ ਖ਼ਿਲਾਫ਼ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।