15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਆਨਲਾਈਨ ਨਿਵੇਸ਼ ਦੇ ਨਾਂਅ 'ਤੇ 18.32 ਲੱਖ ਦੀ ਠੱਗੀ

ਅਜੀਤ ਡੈਸਕ 12-05-2026

ਚੰਡੀਗੜ੍ਹ, 11 ਮਈ (ਕਪਿਲ ਵਧਵਾ)- ਆਨਲਾਈਨ ਨਿਵੇਸ਼ ਕਰਵਾ ਕੇ ਵੱਡਾ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ 18 ਲੱਖ 32 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਾਈਬਰ ਕ੍ਰਾਈਮ ਥਾਣਾ ਸੈਕਟਰ-17 ਚੰਡੀਗੜ੍ਹ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੈਕਟਰ-63 ਚੰਡੀਗੜ੍ਹ ਦੇ ਰਹਿਣ ਵਾਲੇ ਬਿ੍ਜਰਾਜ ਸਿੰਘ ਫੋਗਾਟ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨਾਲ ਆਨਲਾਈਨ ਇਨਵੈਸਟਮੈਂਟ ਦੇ ਨਾਂਅ 'ਤੇ ਸੰਪਰਕ ਕੀਤਾ ਤੇ ਥੋੜ੍ਹੇ ਸਮੇਂ ਵਿਚ ਵੱਡਾ ਮੁਨਾਫ਼ਾ ਕਮਾਉਣ ਦਾ ਭਰੋਸਾ ਦਿੱਤਾ | ਸ਼ਿਕਾਇਤਕਰਤਾ ਮੁਤਾਬਕ ਭਰੋਸੇ ਵਿਚ ਲੈ ਕੇ ਉਸ ਤੋਂ ਵੱਖ-ਵੱਖ ਲੈਣ-ਦੇਣ ਰਾਹੀਂ ਕੁੱਲ 18,32,000 ਰੁਪਏ ਟਰਾਂਸਫਰ ਕਰਵਾ ਲਏ ਗਏ | ਬਾਅਦ ਵਿਚ ਜਦੋਂ ਉਸ ਨੂੰ ਆਪਣੇ ਨਾਲ ਠੱਗੀ ਹੋਣ ਦਾ ਅਹਿਸਾਸ ਹੋਇਆ ਤਾਂ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ | ਪੁਲਿਸ ਵਲੋਂ ਇਸ ਮਾਮਲੇ ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ | ਸਾਈਬਰ ਕ੍ਰਾਈਮ ਪੁਲਿਸ ਵਲੋਂ ਬੈਂਕ ਖਾਤਿਆਂ ਅਤੇ ਡਿਜ਼ੀਟਲ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਦੇਸ਼ ਦੇ ਆਰਥਿਕ ਸੰਕਟ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ-ਸੁਖਜਿੰਦਰ ਸਿੰਘ ਰੰਧਾਵਾ <br/> ਅਗਲੀ ਖ਼ਬਰ ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਸਮਰਥਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।