15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨੌਜਵਾਨ ਵਕੀਲ ਅਨਮੋਲ ਲੋਚਮ ਨੂੰ ਭਾਜਪਾ ਵਲੋਂ ਵੱਡਾ ਮਾਣ, ਸੂਬਾ ਕਾਨੂੰਨੀ ਟੀਮ 'ਚ ਕੀਤਾ ਸ਼ਾਮਲ <br/>

ਅਜੀਤ ਡੈਸਕ 12-05-2026
ਚੰਡੀਗੜ੍ਹ, 11 ਮਈ (ਸੰਦੀਪ ਕੁਮਾਰ ਮਾਹਨਾ)–ਭਾਰਤੀ ਜਨਤਾ ਪਾਰਟੀ ਨੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ 'ਚ ਕਦਮ ਚੁੱਕਦਿਆਂ ਪਟਿਆਲਾ ਦੇ ਨੌਜਵਾਨ ਵਕੀਲ ਐਡਵੋਕੇਟ ਅਨਮੋਲ ਲੋਚਮ ਨੂੰ ਭਾਜਪਾ ਦੀ ਸੂਬਾ ਕਾਨੂੰਨੀ ਟੀਮ ਦਾ ਮੈਂਬਰ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਦੇ ਕਾਨੂੰਨੀ ਮੋਰਚੇ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਵਜੋਂ ਵੇਖਿਆ ਜਾ ਰਿਹਾ ਹੈ | ਪਾਰਟੀ ਵਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਐਡਵੋਕੇਟ ਅਨਮੋਲ ਲੋਚਮ ਨੇ ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣਗੇ | ਲੋਚਮ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਦਿੰਦੀ ਆ ਰਹੀ ਹੈ ਅਤੇ ਪਾਰਟੀ ਵਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਨੂੰ ਉਹ ਕਦੇ ਟੁੱਟਣ ਨਹੀਂ ਦੇਣਗੇ | ਉਨ੍ਹਾਂ ਦੱਸਿਆ ਕਿ ਉਹ ਕਾਨੂੰਨੀ ਖੇਤਰ ਵਿਚ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਮਨਿੰਦਰ ਸਿੰਘ, ਰਵੀ ਕੁਮਾਰ, ਐਡਵੋਕੇਟ ਵਿਸ਼ਾਲ ਡੋਗਰਾ, ਐਡਵੋਕੇਟ ਗਗਨ ਵੀ ਹਾਜ਼ਰ ਸਨ | ਸੂਬਾ ਪ੍ਰਧਾਨ ਜਾਖੜ ਨੇ ਐਡਵੋਕੇਟ ਅਨਮੋਲ ਲੋਚਮ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਹੀ ਮਿਹਨਤੀ ਤੇ ਸਮਰਪਿਤ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ 'ਤੇ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਅਨਮੋਲ ਲੋਚਮ ਨੇ ਪਾਰਟੀ ਲਈ ਲੰਮੇ ਸਮੇਂ ਤੋਂ ਨਿਭਾਈਆਂ ਜ਼ਿੰਮੇਵਾਰੀਆਂ ਦੌਰਾਨ ਪੂਰੀ ਇਮਾਨਦਾਰੀ ਤੇ ਸਰਗਰਮੀ ਨਾਲ ਕੰਮ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਐਡਵੋਕੇਟ ਲੋਚਮ ਨੇ ਕਿਹਾ ਕਿ ਪਾਰਟੀ ਦੀ ਕਾਨੂੰਨੀ ਟੀਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ | ਜ਼ਿਕਰਯੋਗ ਹੈ ਕਿ ਐਡਵੋਕੇਟ ਅਨਮੋਲ ਲੋਚਮ ਭਾਜਪਾ ਪਟਿਆਲਾ ਸ਼ਹਿਰੀ ਦੇ ਲੀਗਲ ਸੈੱਲ ਦੇ ਕਨਵੀਨਰ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ | ਇਸ ਤੋਂ ਪਹਿਲਾਂ ਉਹ ਸਾਲ 2016-17 ਦੌਰਾਨ ਭਾਜਪਾ ਦੇ ਯੂਥ ਵਿੰਗ ਭਾਜਯੁਮੋ ਪਟਿਆਲਾ ਦੇ ਜ਼ਿਲ੍ਹਾ ਉਪ ਪ੍ਰਧਾਨ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ | ਇਸ ਦੇ ਨਾਲ ਹੀ ਸਾਲ 2023 ਵਿਚ ਉਨ੍ਹਾਂ ਨੇ ਭਾਜਯੁਮੋ ਪਟਿਆਲਾ ਸ਼ਹਿਰੀ ਦੇ ਲੀਗਲ ਸੈੱਲ ਇੰਚਾਰਜ ਵਜੋਂ ਵੀ ਸਰਗਰਮ ਭੂਮਿਕਾ ਨਿਭਾਈ |

ਪਿਛਲੀ ਖ਼ਬਰ 10ਵੀਂ ਦੇ ਨਤੀਜਿਆਂ 'ਚ ਮੁਹਾਲੀ ਦੇ 3 ਪ੍ਰੀਖਿਆਰਥੀ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ 'ਚ ਰਹੇ ਸਫ਼ਲ <br/> ਅਗਲੀ ਖ਼ਬਰ ਵਕੀਲ ਦੇ ਘਰ ਨੇੜੇ ਕਾਰ 'ਚ ਬੈਠੇ 2 ਨੌਜਵਾਨ ਕਮਾਨੀਦਾਰ ਚਾਕੂਆਂ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।