25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਵਫ਼ਦ ਵਲੋਂ ਹਲਕਾ ਵਿਧਾਇਕ ਨੂੰ ਸੌਂਪਿਆ ਗਿਆ ਮੰਗ ਪੱਤਰ <br/>

ਅਜੀਤ ਡੈਸਕ 13-05-2026
ਐੱਸ. ਏ. ਐੱਸ. ਨਗਰ, 12 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਜ਼ਿਲ•ਾ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਹੁਲਕਾ ਦੀ ਅਗਵਾਈ ਹੇਠਲੇ ਇਕ ਵਫ਼ਦ ਵਲੋਂ ਅੱਜ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਉਨ•ਾਂ ਨੂੰ ਇਕ ਮੰਗ ਪੱਤਰ ਸੌਂਪਦਿਆਂ ਪੰਜਾਬ ਸਰਕਾਰ ਤੋਂ ਕਿਸਾਨਾਂ ਦੇ ਵਧਾਏ ਗਏ ਫ਼ਸਲੀ ਕਰਜ਼ੇ ਨੂੰ ਤੁਰੰਤ ਲਾਗੂ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਵਫ਼ਦ ਦੇ ਆਗੂਆਂ ਨੇ ਦੱਸਿਆ ਕਿ ਉਨ•ਾਂ ਹਲਕਾ ਵਿਧਾਇਕ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨਾਂ ਦੀ ਫ਼ਸਲਾਂ 'ਤੇ ਲਾਗਤ ਲਗਾਤਾਰ ਵੱਧ ਰਹੀ ਹੈ ਅਤੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਕਿਸਾਨ ਮੈਂਬਰਾਂ ਨੂੰ ਵਧੇ ਹੋਏ ਫ਼ਸਲੀ ਹੱਦ ਕਰਜ਼ੇ ਦੇਣੇ ਬਹੁਤ ਜ਼ਰੂਰੀ ਹਨ | ਉਨ•ਾਂ ਕਿਹਾ ਕਿ ਇਸ ਨਾਲ ਸਹਿਕਾਰੀ ਸਭਾਵਾਂ ਦੀ ਆਰਥਿਕਤਾ ਵੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਦੀਆਂ ਲੋੜਾਂ ਦੀ ਵੀ ਪੂਰਤੀ ਹੋਵੇਗੀ | ਉਨ•ਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ 25 ਹਜ਼ਾਰ ਰੁ. ਪ੍ਰਤੀ ਏਕੜ ਤੋਂ ਵਧਾ ਕੇ 39,000 ਰੁ. ਪ੍ਰਤੀ ਏਕੜ ਕੀਤੇ ਗਏ ਫ਼ਸਲੀ ਹੱਦ ਕਰਜ਼ੇ ਨੂੰ ਤੁਰੰਤ ਲਾਗੂ ਕਰਵਾਇਆ ਜਾਵੇ | ਉਨ•ਾਂ ਦੱਸਿਆ ਕਿ ਇਸ ਦੌਰਾਨ ਹਲਕਾ ਵਿਧਾਇਕ ਨੇ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਦੀ ਮੰਗ ਨਾਲ ਸਹਿਮਤੀ ਪ੍ਰਗਟ ਕਰਦਿਆਂ ਇਸ ਸੰਬੰਧੀ ਤੁਰੰਤ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਫ਼ੋਨ ਕਰਕੇ ਮਾਮਲਾ ਹੱਲ ਕਰਨ ਲਈ ਕਿਹਾ | ਇਸ ਮੌਕੇ ਰਾਜਵਿੰਦਰ ਸਿੰਘ, ਇਕਬਾਲ ਸਿੰਘ, ਗੁਰਦੀਪ ਸਿੰਘ, ਮਾਨ ਸਿੰਘ, ਹਰਜਸਦੀਪ ਸਿੰਘ, ਸੁਖਵਿੰਦਰ ਸਿੰਘ, ਤਰਵਿੰਦਰ ਸਿੰਘ, ਮਨਿੰਦਰ ਸਿੰਘ, ਸਤਨਾਮ ਸਿੰਘ, ਸਚਿਨ ਕੰਸਾਲਾ, ਗੁਰਦੀਪ ਸਿੰਘ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਤੱਕ ਕੱਢਿਆ ਗਿਆ ਸਰਹੰਦ... ਅਗਲੀ ਖ਼ਬਰ ਸਾਂਝ ਸੇਵਾ ਕੇਂਦਰ 'ਚ ਇਕ ਹਫ਼ਤੇ ਤੋਂ ਮੁਲਾਜ਼ਮ ਨਾ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।