15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰ ਨੇ ਪੰਜਾਬ ਨੂੰ ਭਿ੍ਸ਼ਟਾਚਾਰ ਅਤੇ ਨਸ਼ਿਆਂ ਦੇ ਦਲਦਲ 'ਚ ਧੱਕਿਆ-ਤਰੁਣ ਚੁੱਘ

ਅਜੀਤ ਡੈਸਕ 14-05-2026
ਚੰਡੀਗੜ੍ਹ, 13 ਮਈ (ਸੰਦੀਪ ਕੁਮਾਰ ਮਾਹਨਾ)–ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦਾਂ ਵਿਚ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਅੱਜ ਭਿ੍ਸ਼ਟਾਚਾਰ, ਨਸ਼ਿਆਂ, ਗੈਂਗਸਟਰਵਾਦ ਅਤੇ ਅਰਾਜਕਤਾ ਦੇ ਗੰਭੀਰ ਸੰਕਟ ਵਿਚ ਘਿਰ ਚੁੱਕਾ ਹੈ | ਚੰਡੀਗੜ੍ਹ 'ਚ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ 'ਕੱਟੜ ਇਮਾਨਦਾਰੀ' ਦਾ ਨਾਅਰਾ ਲੈ ਕੇ ਸੱਤਾ ਹਾਸਲ ਕੀਤੀ ਸੀ, ਉਹ ਅੱਜ ਖ਼ੁਦ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੀ ਹੈ | ਚੁੱਘ ਨੇ ਦਾਅਵਾ ਕੀਤਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਕਾਰਨ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ | ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਤੋਂ ਨਾਰਾਜ਼ ਹੈ ਅਤੇ ਬਦਲਾਅ ਚਾਹੁੰਦੀ ਹੈ |

ਪਿਛਲੀ ਖ਼ਬਰ ਜੀ.ਐਮ.ਸੀ.ਐਚ-32 ਦੀ ਓ.ਪੀ.ਡੀ. ਦੇ ਸਮੇਂ 'ਚ ਤਬਦੀਲੀ <br/> ਅਗਲੀ ਖ਼ਬਰ ਸੀ.ਬੀ.ਐਸ.ਸੀ. ਨੇ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।