29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੌਂਸਲ ਚੋਣਾਂ ਨੂੰ ਲੈ ਕੇ ਪਿੰਡ ਤੋਲੇਮਾਜਰਾ ਦੇ ਵਸਨੀਕਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/>

ਅਜੀਤ ਡੈਸਕ 15-05-2026
ਖਰੜ, 14 ਮਈ (ਗੁਰਮੁੱਖ ਸਿੰਘ ਮਾਨ)- ਪੰਜਾਬ ਵਿਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮਾਂ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਸੰਬੰਧ 'ਚ ਖਰੜ ਤਹਿਸੀਲ ਤੇ ਨਗਰ ਕੌਂਸਲ ਖਰੜ ਦੀ ਹਦੂਦ 'ਚ ਸ਼ਾਮਿਲ ਪਿੰਡ ਤੋਲੇਮਾਜਰਾ ਦੇ ਵਸਨੀਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਲੋਕਾਂ ਨੇ ਕਿਹਾ ਕਿ ਪੂਰੇ ਪੰਜਾਬ 'ਚ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ ਪਰ ਉਨ੍ਹਾਂ ਦੇ ਪਿੰਡ ਦੇ ਵਸਨੀਕਾਂ ਨੂੰ ਵੋਟਾਂ ਪਾਉਣ ਦਾ ਅਧਿਕਾਰ ਨਹੀਂ ਦਿੱਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਜਾਣ ਬੁੱਝ ਕੇ ਪਿੰਡ ਵਾਸੀਆਂ ਨੂੰ ਵੋਟਾਂ ਪਾਉਣ ਦੇ ਹੱਕ ਤੋਂ ਵਾਂਝਾ ਰੱਖਿਆ ਗਿਆ ਹੈ | ਇਸੇ ਦੌਰਾਨ ਪਿੰਡ ਦੇ ਵਸਨੀਕ ਗਗਨਦੀਪ ਸਿੰਘ ਦੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਪਿੰਡ ਤੋਲੇਮਾਜਰਾ, ਤਿ੍ਪੜੀ, ਪੀਰ ਸੁਹਾਣਾ, ਭੁੱਖੜੀ, ਰਡਿਆਲਾ ਤੇ ਦਾਊਾਮਾਜਰਾ ਨੂੰ ਨਗਰ ਕੌਂਸਲ ਖਰੜ ਦੀ ਹਦੂਦ 'ਚ ਸ਼ਾਮਿਲ ਕੀਤਾ ਗਿਆ ਸੀ ਪਰ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਦੌਰਾਨ ਉਕਤ ਪਿੰਡਾਂ ਦੇ ਵਸਨੀਕਾਂ ਨੂੰ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਪਿੰਡਾਂ ਨੂੰ ਵਾਰਡਬੰਦੀ ਵਿਚ ਸ਼ਾਮਿਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਕਤ ਪਿੰਡਾਂ ਦੀਆਂ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ ਤੇ ਪਿੰਡਾਂ ਦੀਆਂ ਪੰਚਾਇਤ ਜ਼ਮੀਨਾਂ ਨਗਰ ਕੌਂਸਲ ਖਰੜ ਦੇ ਨਾਂਅ 'ਤੇ ਤਬਦੀਲ ਹੋ ਚੁੱਕੀਆਂ ਹਨ | ਇਸੇ ਦੌਰਾਨ ਪਿੰਡ ਵਾਸੀ ਰਾਜਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਜ਼ਰੂਰੀ ਦਸਤਾਵੇਜ਼ ਨੂੰ ਤਸਦੀਕ ਕਰਵਾਉਣ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਕਿਸ ਕੋਲੋਂ ਤਸਦੀਕ ਕਰਵਾਉਣਗੇ, ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ | ਉਨ੍ਹਾਂ ਕਿਹਾ ਕਿ ਅਜਿਹੇ 'ਚ ਪਿੰਡ ਵਾਸੀਆਂ ਦੇ ਸਰਕਾਰੀ ਦਫ਼ਤਰਾਂ ਨਾਲ ਸੰਬੰਧਿਤ ਕੰਮਕਾਜ਼ ਠੱਪ ਪਏ ਹਨ ਤੇ ਕੌਂਸਲ ਪ੍ਰਸ਼ਾਸਨ ਤੇ ਸਰਕਾਰ ਵਲੋਂ ਉਨ੍ਹਾਂ ਦੇ ਪਿੰਡਾਂ ਦਾ ਵਿਕਾਸ ਨਹੀਂ ਕਰਵਾਇਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੌਂਸਲ ਚੋਣਾਂ ਨੂੰ ਲੈ ਕੇ ਉਨ੍ਹਾਂ ਦੇ ਪਿੰਡਾਂ ਨੂੰ ਵੋਟਾਂ ਦਾ ਅਧਿਕਾਰ ਨਾ ਮਿਲਣ ਕਾਰਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਉਨ੍ਹਾਂ ਨੂੰ ਜਲਦ ਇਨਸਾਫ਼ ਮਿਲਣ ਦੀ ਉਮੀਦ ਹੈ | ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸਰਕਾਰ ਅਤੇ ਕੌਂਸਲ ਪ੍ਰਸ਼ਾਸਨ ਦੇ ਖ਼ਿਲਾਫ਼ ਸੰਘਰਸ਼ ਵਿੱਢਣਗੇ | ਇਸ ਮੌਕੇ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਚੰਦ ਸਿੰਘ, ਰਾਜਵਿੰਦਰ ਸਿੰਘ, ਹਰਭਜਨ ਸਿੰਘ ਨੰਬਰਦਾਰ, ਬਲਦੇਵ ਸਿੰਘ, ਜਗਤਾਰ ਸਿੰਘ ਤੇ ਜੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ 12ਵੀਂ ਜਮਾਤ ਦੇ ਨਤੀਜੇ 'ਚ ਮੱਲਾਂ ਮਾਰੀਆਂ <br/> ਅਗਲੀ ਖ਼ਬਰ ਪੰਚਕੂਲਾ ਨਗਰ ਨਿਗਮ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਦੇ ਚਲਦਿਆਂ ਪੰਚ ਕਮਲ ਦਫ਼ਤਰ ਵਿਖੇ ਮਨਾਇਆ ਜਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।