29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

12ਵੀਂ ਜਮਾਤ ਦੇ ਨਤੀਜੇ 'ਚ ਮੱਲਾਂ ਮਾਰੀਆਂ <br/>

ਅਜੀਤ ਡੈਸਕ 15-05-2026
ਡੇਰਾਬੱਸੀ, 14 ਮਈ (ਰਣਬੀਰ ਸਿੰਘ ਪੜ•ੀ)- ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਡੇਰਾਬੱਸੀ ਦੇ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੇ ਇਕ ਵਾਰ ਫ਼ਿਰ ਆਪਣੀ ਅਕਾਦਮਿਕ ਉੱਤਮਤਾ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਸਫ਼ਲਤਾ ਹਾਸਿਲ ਕੀਤੀ ਹੈ | ਨਤੀਜਿਆਂ ਦਾ ਐਲਾਨ ਹੁੰਦੇ ਸਾਰ ਹੀ ਸਕੂਲ ਕੈਂਪਸ 'ਚ ਉਤਸ਼ਾਹ ਅਤੇ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ | ਇਸ ਵਾਰ ਸਕੂਲ ਦੇ ਵਿਦਿਆਰਥੀਆਂ ਨੇ ਸਾਰੇ ਵਿਸ਼ਿਆਂ 'ਚ ਚੰਗੇ ਅੰਕ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਆਰਟਸ ਸਟਰੀਮ 'ਚ ਹਰਸਿਮਰਨ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜਦਕਿ ਕਲਪਨਾ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗਗਨੀਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ•ਾਂ ਕਾਮਰਸ ਸਟਰੀਮ 'ਚ ਅਰਸ਼ਪ੍ਰੀਤ ਕੌਰ ਨੇ 96 ਫ਼ੀਸਦੀ ਅੰਕ ਲੈ ਕੇ ਸਕੂਲ 'ਚੋਂ ਮੋਹਰੀ ਸਥਾਨ ਹਾਸਿਲ ਕੀਤਾ ਹੈ, ਜਦਕਿ ਸੁਕਰਿਤੀ ਸ਼ਰਮਾ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਿਮਾਂਸ਼ੀ ਨੇ 93 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਤੋਂ ਇਲਾਵਾ ਸਾਇੰਸ ਸਟਰੀਮ 'ਚ ਅੰਜਲੀ ਨੇ 94 ਫ਼ੀਸਦੀ, ਯਸ਼ਵੀ ਨੇ 91.2 ਫ਼ੀਸਦੀ ਤੇ ਆਨਿਯਾ ਨੇ 86 ਫ਼ੀਸਦੀ ਅੰਕ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਸਕੂਲ ਦੇ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 25 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਤੇ 40 ਵਿਦਿਆਰਥੀਆਂ ਨੇ 75 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜਦਕਿ ਬਾਕੀ ਸਾਰੇ ਵਿਦਿਆਰਥੀ 60 ਫ਼ੀਸਦੀ ਤੋਂ ਵਧੇਰੇ ਅੰਕ ਲੈ ਕੇ ਸਫ਼ਲ ਰਹੇ ਹਨ | ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਪਿ੍ੰ. ਕਵਿਤਾ ਅੱਤਰੀ ਨੇ ਸਾਰੇ ਸਫ਼ਲ ਵਿਦਿਆਰਥੀਆਂ ਅਤੇ ਉਨ•ਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਚੋਣ ਪ੍ਰਚਾਰ ਦੌਰਾਨ ਸਾਬਕਾ ਆਈ. ਏ. ਐੱਸ. ਅਧਿਕਾਰੀ ਨਾਲ ਕੁੱਟਮਾਰ <br/> ਅਗਲੀ ਖ਼ਬਰ ਕੌਂਸਲ ਚੋਣਾਂ ਨੂੰ ਲੈ ਕੇ ਪਿੰਡ ਤੋਲੇਮਾਜਰਾ ਦੇ ਵਸਨੀਕਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।