28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੌਂਸਲ ਚੋਣਾਂ 'ਚ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ : ਬੰਨੀ ਕੰਗ <br/>

ਅਜੀਤ ਡੈਸਕ 15-05-2026
ਖਰੜ, 14 ਮਈ (ਜੰਡਪੁਰੀ)- 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸੀ ਚੋਣ ਨਿਗਰਾਨ ਮੋਹਿਤ ਮਹਿੰਦਰਾ (ਸਾਬਕਾ ਯੂਥ ਪ੍ਰਧਾਨ ਕਾਂਗਰਸ) ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੱਦੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਨਫੋਟੈੱਕ ਪੰਜਾਬ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਮੀਟਿੰਗ 'ਚ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਫ਼ੈਸਲਾ ਕੀਤਾ ਗਿਆ ਮੈਰਿਟ ਦੇ ਆਧਾਰ 'ਤੇ ਪਾਰਟੀ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਕੌਂਸਲ ਚੋਣਾਂ 'ਚ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ | ਮੀਟਿੰਗ 'ਚ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ, ਬਲਾਕ ਪ੍ਰਧਾਨ ਗੁਰਿੰਦਰ ਸਿੰਘ ਬੈਦਵਾਣ ਤੇ ਮਨਜੀਤ ਸਿੰਘ ਝੱਲਬੂਟੀ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਰਵਿੰਦ ਕੁਮਾਰ ਨੇ ਐਨ.ਐਫ.ਐਲ. ਦੇ ਡਾਇਰੈਕਟਰ ਵਿੱਤ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਸਥਾਨਕ ਸਰਕਾਰ ਚੋਣਾਂ ਲਈ ਜ਼ੀਰਕਪੁਰ ਤੋਂ 1 ਅਤੇ ਖਰੜ ਤੋਂ 2 ਨਾਮਜ਼ਦਗੀਆਂ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।