08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੀ.ਪੀ.ਡੀ.ਐਲ. ਵਲੋਂ ਮਰਹੂਮ ਕਰਮਚਾਰੀ ਦੌਲਤ ਸਿੰਘ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਮਦਦ <br/>

ਅਜੀਤ ਡੈਸਕ 16-05-2026
ਚੰਡੀਗੜ੍ਹ, 15 ਮਈ (ਸੰਦੀਪ ਕੁਮਾਰ ਮਾਹਨਾ) -ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀ.ਪੀ.ਡੀ.ਐਲ.) ਵੱਲੋਂ ਇਕ ਹੋਰ ਹਮਦਰਦੀ ਭਰਿਆ ਕਦਮ ਚੁੱਕਦਿਆਂ ਆਪਣੇ ਮਰਹੂਮ ਕਰਮਚਾਰੀ ਦੌਲਤ ਸਿੰਘ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਹੈ | ਦੌਲਤ ਸਿੰਘ ਦਾ 24 ਅਪ੍ਰੈਲ ਨੂੰ ਲੰਬੀ ਬਿਮਾਰੀ ਤੋਂ ਬਾਅਦ 55 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ | ਸੀ.ਪੀ.ਡੀ.ਐਲ ਕੰਪਨੀ ਵੱਲੋਂ ਦਿੱਤੀ ਗਈ ਇਹ ਰਕਮ ਪਰਿਵਾਰ ਨੂੰ ਇਸ ਦੁਖਦਾਈ ਸਮੇਂ 'ਚ ਵਿੱਤੀ ਮਦਦ ਦੇਣ ਲਈ ਸੌਂਪੀ ਗਈ ਹੈ | ਇਸ ਮੌਕੇ ਸੀ.ਪੀ.ਡੀ.ਐਲ. ਦੇ ਸੀਨੀਅਰ ਅਧਿਕਾਰੀਆਂ ਨੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਪ੍ਰਗਟ ਕੀਤਾ ਤੇ ਭਰੋਸਾ ਦਿੱਤਾ ਕਿ ਸੰਸਥਾ ਹਮੇਸ਼ਾ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜੀ ਰਹੇਗੀ | ਦੌਲਤ ਸਿੰਘ ਸੀ.ਪੀ.ਡੀ.ਐਲ. ਦੇ ਸਬ-ਡਵੀਜ਼ਨ ਨੰਬਰ 2 'ਚ ਮੀਟਰ ਰੀਡਰ ਵਜੋਂ ਸੇਵਾ ਨਿਭਾ ਰਹੇ ਸਨ | ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਵਿਭਾਗ 'ਚ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ ਹੈ | ਕੰਪਨੀ ਦੇ ਸੀ.ਈ.ਓ. ਬ੍ਰਜੇਸ਼ ਕੁਮਾਰ ਨੇ ਕਿਹਾ ਕਿ ਦੌਲਤ ਸਿੰਘ ਦੀ ਲੰਬੀ ਸੇਵਾ ਤੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਡਾਇਰੈਕਟਰ ਅਰੁਣ ਕੁਮਾਰ ਵਰਮਾ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਧਾਰਮਿਕ ਤੇ ਜਨਤਕ ਮਸਲਿਆਂ ਸੰਬੰਧੀ ਅਕਾਲੀ ਦਲ ਤੇ ਐਸ.ਓ.ਆਈ. ਦੇ ਸਾਂਝੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਵਿਸ਼ਵ ਹਾਈਪਰਟੈਨਸ਼ਨ ਦਿਵਸ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।