08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲੇ੍ਹ 'ਚ ਸਥਾਨਕ ਸਰਕਾਰ ਚੋਣ ਹਲਕਿਆਂ ਅੰਦਰ ਅਸਲ੍ਹਾ ਚੁੱਕਣ 'ਤੇ ਪਾਬੰਦੀ

ਅਜੀਤ ਡੈਸਕ 16-05-2026
ਐੱਸ. ਏ. ਐੱਸ. ਨਗਰ, 15 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਰਾਜ 'ਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ, ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਚੋਣਾਂ ਦੀ ਪ੍ਰਕਿਰਿਆ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿਤ 'ਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਿਤ ਚੋਣਾਂ ਅਧੀਨ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਅਗਨ ਸ਼ਸਤਰ, ਅਸਲ੍ਹਾ, ਵਿਸਫੋਟਕ, ਜਲਨਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤਿ੍ਸ਼ੂਲ ਆਦਿ ਸ਼ਾਮਿਲ ਹਨ, ਨੂੰ ਚੁੱਕਣ ਅਤੇ ਲੈ ਕੇ ਚੱਲਣ ਤੇ ਪਾਬੰਦੀ ਲਾ ਦਿੱਤੀ ਗਈ ਹੈ | ਇਹ ਹੁਕਮ ਮਿਤੀ 15 ਮਈ ਤੋਂ ਲੈ ਕੇ 29 ਮਈ ਤੱਕ ਜ਼ਿਲੇ੍ਹ 'ਚ ਲਾਗੂ ਹੋਵੇਗਾ | ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾ-ਵਰਦੀ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ |
ਪਿਛਲੀ ਖ਼ਬਰ ਹਾਈਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ 'ਤੇ ਰੋਕ ਲਗਾਉਣਾ ਲੋਕਤੰਤਰ ਦੀ ਜਿੱਤ : ਸ਼ਰਮਾ <br/> ਅਗਲੀ ਖ਼ਬਰ ਦਸਵੀਂ 'ਚ ਨਤੀਜੇ 'ਚ ਮੱਲਾਂ ਮਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।