07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਗਊ ਕਮਿਸ਼ਨ ਦੇ ਮੈਂਬਰ ਅਮਿਤ ਜੈਨ ਕਾਂਗਰਸ 'ਚ ਸ਼ਾਮਿਲ ਸਾਬਕਾ ਮੰਤਰੀ ਸਿੱਧੂ ਅਤੇ ਸਾਬਕਾ ਮੇਅਰ ਜੀਤੀ ਸਿੱਧੂ ਨੇ ਕੀਤਾ ਸਵਾਗਤ <br/>

ਅਜੀਤ ਡੈਸਕ 16-05-2026
ਐੱਸ. ਏ. ਐੱਸ. ਨਗਰ, 15 ਮਈ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਨੂੰ ਮੁਹਾਲੀ ਅੰਦਰ ਉਸ ਸਮੇਂ ਝਟਕਾ ਲੱਗਿਆ ਜਦੋਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੌਜੂਦਾ ਮੈਂਬਰ ਅਮਿਤ ਜੈਨ ਨੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਅੱਜ ਉਦਯੋਗਿਕ ਖੇਤਰ ਫ਼ੇਜ਼1 ਮੁਹਾਲੀ ਵਿਖੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਅਮਿਤ ਜੈਨ ਦਾ ਪਾਰਟੀ ਅੰਦਰ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਅਮਿਤ ਜੈਨ ਨੂੰ ਵਾ. ਨੰ. 22 ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ ਗਿਆ | ਇਸ ਮੌਕੇ ਸਾਬਕਾ ਮੰਤਰੀ ਸਿੱਧੂ ਨੇ ਸ਼ਹਿਰ ਦੇ ਸਮੁੱਚੇ 50 ਵਾਰਡਾਂ 'ਚ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਨੂੰ ਖੋਰਾ ਲੱਗਦਾ ਜਾ ਰਿਹਾ ਹੈ ਕਿਉਂਕਿ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਲੋਕ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕੱਠੇ ਹੋ ਰਹੇ ਹਨ, ਜਿਸ ਕਾਰਨ ਕਾਂਗਰਸ ਪਾਰਟੀ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਚੌਧਰੀ ਬਸੰਤ ਸਿੰਘ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਦਿਹਾਤੀ ਦੇ ਪ੍ਰਧਾਨ ਪ੍ਰਦੀਪ ਸਿੰਘ ਤੰਗੌਰੀ, ਭੁਪਿੰਦਰ ਸਿੰਘ, ਰਣਜੀਤ ਸਿੰਘ ਗਿੱਲ ਤੇ ਕਰਮਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਖਰੜ ਦੀਆਂ ਚੋਣਾਂ 'ਤੇ ਹਾਈਕੋਰਟ ਦੀ ਰੋਕ ਨੇ 'ਆਪ' ਸਰਕਾਰ ਦੀ ਲਾਪ੍ਰਵਾਹੀ ਤੇ ਧੋਖਾਧੜੀ ਨੂੰ ਕੀਤਾ ਬੇਨਕਾਬ... ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਕੁਰਾਲੀ ਦੇ ਕੁੱਲ 17 ਵਾਰਡਾਂ 'ਤੇ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।