07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ 'ਚ 134 ਨਾਮਜ਼ਦਗੀਆਂ ਦਾਖ਼ਲ <br/>

ਅਜੀਤ ਡੈਸਕ 16-05-2026
ਐੱਸ. ਏ. ਐੱਸ. ਨਗਰ, 15 ਮਈ (ਪ੍ਰੋ. ਅਵਤਾਰ ਸਿੰਘ)- ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਤੀਜੇ ਦਿਨ 'ਚ ਦਾਖ਼ਲ ਹੋ ਗਈ ਜਿਸ ਦੌਰਾਨ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ 'ਚ ਕੁੱਲ 134 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ | ਇਸ ਬਾਬਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਨਿਗਮ ਮੁਹਾਲੀ 'ਚ 40, ਨਗਰ ਕੌਂਸਲ ਬਨੂੰੜ 'ਚ 13, ਨਗਰ ਕੌਂਸਲ ਡੇਰਾਬੱਸੀ 'ਚ 4, ਨਗਰ ਕੌਂਸਲ ਕੁਰਾਲੀ 'ਚ 19, ਨਗਰ ਕੌਂਸਲ ਲਾਲੜੂ 'ਚ 4, ਨਗਰ ਕੌਂਸਲ ਨਵਾਂਗਰਾਓਾ 'ਚ 1 ਤੇ ਨਗਰ ਕੌਂਸਲ ਜ਼ੀਰਕਪੁਰ 'ਚ 53 ਨਾਮਜ਼ਦਗੀਆਂ ਹੁਣ ਤੱਕ ਪ੍ਰਾਪਤ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਰੀਕ 16 ਮਈ ਹੈ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 19 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ |

ਪਿਛਲੀ ਖ਼ਬਰ ਡੇਰਾਬੱਸੀ ਦੇ ਵਾਰਡ ਨੰਬਰ 5 ਤੋਂ 'ਆਪ' ਨੇ ਬਬੀਤਾ ਨੂੰ ਚੋਣ ਮੈਦਾਨ 'ਚ ਉਤਾਰਿਆ <br/> ਅਗਲੀ ਖ਼ਬਰ ਨਗਰ ਕੌਂਸਲ ਖਰੜ ਦੀਆਂ ਚੋਣਾਂ 'ਤੇ ਹਾਈਕੋਰਟ ਦੀ ਰੋਕ ਨੇ 'ਆਪ' ਸਰਕਾਰ ਦੀ ਲਾਪ੍ਰਵਾਹੀ ਤੇ ਧੋਖਾਧੜੀ ਨੂੰ ਕੀਤਾ ਬੇਨਕਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।