06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

12ਵੀਂ ਸ਼ੇ੍ਰਣੀ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 16-05-2026
ਮਾਜਰੀ, 15 ਮਾਜਰੀ (ਕੁਲਵੰਤ ਸਿੰਘ ਧੀਮਾਨ)-ਸੀ. ਬੀ. ਐੱਸ. ਈ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ-ਮਾਜਰੀ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ | ਸਕੂਲ ਪਿ੍ੰ. ਨਿਵੇਦਿਤਾ ਸ਼ਰਮਾ ਨੇ ਦੱਸਿਆ ਕਿ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ 92.4 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜਦਕਿ ਹਰਸਿਮਰਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਹਾਸਿਲ ਕਰਕੇ ਦੂਜਾ ਅਤੇ ਤਰਨਪ੍ਰੀਤ ਕੌਰ ਨੇ 88 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਸ਼ਾਨਦਾਰ ਨਤੀਜੇ ਲਈ ਸਮੁੱਚੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਅੱਠਵੀਂ ਅਤੇ ਦਸਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਵੀ ਇਸ ਸਕੂਲ ਦੇ ਵਿਦਿਆਰਥੀਆਂ ਦੀ ਝੰਡੀ ਰਹੀ ਸੀ |

ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ਨਾਮਜ਼ਦ <br/> ਅਗਲੀ ਖ਼ਬਰ ਤੇਲ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਕੇਂਦਰ ਸਰਕਾਰ ਨੇ ਗ਼ਰੀਬਾਂ ਦਾ ਲੋਕ ਤੋੜਿਆ : ਮਛਲੀ ਕਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।