06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

10ਵੀਂ ਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਦਾ ਸਨਮਾਨ <br/>

ਅਜੀਤ ਡੈਸਕ 16-05-2026
ਖਰੜ, 15 ਮਈ (ਗੁਰਮੁੱਖ ਸਿੰਘ ਮਾਨ)-ਬਲਦੇਵ ਸਿੰਘ ਮੈਮੋਰੀਅਲ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ (ਸੋਢੀ ਸਕੂਲ) ਦਾ 10ਵੀਂ ਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ, ਮੈਨੇਜਰ ਕਰਮਜੀਤ ਸਿੰਘ ਸੋਢੀ ਤੇ ਪਿ੍ੰ. ਮਨਜੀਤ ਕੌਰ ਨੇ ਦੱਸਿਆ ਕਿ ਇਸ ਸਾਲ ਦੋਵੇਂ ਕਲਾਸਾਂ ਦਾ ਨਤੀਜਾ 100 ਫ਼ੀਸਦੀ ਰਿਹਾ, ਜੋ ਕਿ ਵਿਦਿਆਰਥਣਾਂ ਤੇ ਅਧਿਆਪਕਾਂ ਦੀ ਮਿਹਨਤ ਦਾ ਸਿੱਟਾ ਹੈ | ਉਨ੍ਹਾਂ ਦੱਸਿਆ ਕਿ 12ਵੀਂ ਕਲਾਸ ਦੇ ਨਤੀਜੇ 'ਚ ਵਿਦਿਆਰਥਣ ਅੰਜਲੀ ਸਿੰਘ, ਸੁਹਾਨੀ ਤੇ ਗਗਨਦੀਪ ਕੌਰ ਨੇ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰਾਂ 10ਵੀਂ ਕਲਾਸ ਦੇ ਨਤੀਜੇ 'ਚ ਹਰਮਨਦੀਪ ਕੌਰ, ਮੋਨਿਕਾ ਰਾਣੀ ਤੇ ਮਨਪ੍ਰੀਤ ਕੌਰ ਨੇ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ |
ਉਨ੍ਹਾਂ ਦੱਸਿਆ ਕਿ ਸ਼ਾਨਦਾਰ ਅੰਕਾਂ ਵਾਲੀਆਂ ਇਨ੍ਹਾਂ ਵਿਦਿਆਰਥਣਾਂ ਦਾ ਸਕੂਲ ਕੈਂਪਸ ਵਿਖੇ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਕਲਾਸਾਂ ਦੇ ਇੰਚਾਰਜ ਗੁਰਿੰਦਰ ਕੌਰ, ਨੀਤੂ ਗੋਇਲ, ਵਾਈਸ ਪਿ੍ੰ. ਧਨਵੰਤ ਕੌਰ, ਗੁਰਿੰਦਰ ਕੌਰ ਤੇ ਡਿੰਪਲ ਕੁਮਾਰੀ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡੇਂਗੂ ਖ਼ਿਲਾਫ਼ ਕੱਢੀ ਗਈ ਜਾਗਰੂਕਤਾ ਰੈਲੀ <br/> ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ਨਾਮਜ਼ਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।