06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗਿਆਨੀ ਬਲਵੰਤ ਸਿੰਘ ਦੀ 41ਵੀਂ ਬਰਸੀ ਮਨਾਈ <br/>

ਅਜੀਤ ਡੈਸਕ 16-05-2026
ਐੱਸ. ਏ. ਐੱਸ. ਨਗਰ, 15 ਮਈ (ਪ੍ਰੋ. ਅਵਤਾਰ ਸਿੰਘ)- ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਦੁਆਰਾ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿ. ਬਲਵੰਤ ਸਿੰਘ ਦੀ 41ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਸੰਬੰਧ 'ਚ ਸਵੇਰੇ 9 ਵਜੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਸਰਬਜੀਤ ਸਿੰਘ ਤੇ ਫਗਵਾੜੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗਿਆਨੀ ਬਲਵੰਤ ਸਿੰਘ ਦਾ ਜੀਵਨ ਬਿ੍ਤਾਂਤ ਅਤੇ ਉਨ੍ਹਾਂ ਵਲੋਂ ਲਗਾਤਾਰ 55 ਸਾਲ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਵਜੋਂ ਅਣਥੱਕ ਸੇਵਾ ਨਿਭਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਤੋਂ ਬਾਅਦ ਭਾਈ ਨਿਰਮੋਲਕ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸੇ ਦੌਰਾਨ ਗਿ. ਜਗਜੀਤ ਸਿੰਘ ਗੁਰਦੁਆਰਾ ਬਾਉਲੀ ਸਾਹਿਬ, ਬੀਬੀ ਰਾਜਵਿੰਦਰ ਕੌਰ, ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜਥੇ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ, ਭਾਈ ਮਨਪ੍ਰੀਤ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਨਿਰਮੈਲ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਮਨਜੀਤ ਸਿੰਘ, ਬੀਬੀ ਬਖਸ਼ਿੰਦਰ ਕੌਰ, ਭਾਈ ਗੁਰਵਿੰਦਰ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ ਤੇ ਭਾਈ ਗੁਰਦੀਪ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਤੇ ਭਾਈ ਸੁਖਵਿੰਦਰ ਸਿੰਘ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ 'ਚ ਵੱਖ-ਵੱਖ ਸੰਤਾਂ-ਮਹਾਂਪੁਰਖਾਂ ਸਮੇਤ ਖੇਤਰ ਦੀਆਂ ਧਾਰਮਿਕ ਦੇ ਰਾਜਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਸੱਚਖੰਡ ਵਾਸੀ ਗਿ. ਬਲਵੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ |

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਜ਼ੀਰਕਪੁਰ ਦੀਆਂ ਸੜਕਾਂ 'ਤੇ ਰੋਸ ਮਾਰਚ <br/> ਅਗਲੀ ਖ਼ਬਰ ਪੰਜਾਬ 'ਚੋਂ ਵਗਦੇ ਦਰਿਆਵਾਂ 'ਤੇ ਕੰਟਰੋਲ ਪੰਜਾਬ ਦਾ ਹੋਵੇ : ਕਿਸਾਨ ਜਥੇਬੰਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।