ਚੰਡੀਗੜ੍ਹ, 17 ਮਈ (ਅਜੀਤ ਬਿਊਰੋ)- ਅੱਜ ਜਦੋਂ ਦੁਨੀਆਂ ਭਰ ਵਿਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾ ਰਿਹਾ ਹੈ, ਉਸ ਸਮੇਂ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ |ਆਮ ਤੌਰ 'ਤੇ ਹਾਈ ਬਲੱਡ ਪ੍ਰੈਸ਼ਰ ਨੂੰ ਹਾਈਪਰਟੈਂਸ਼ਨ ਕਿਹਾ ਜਾਂਦਾ ਹੈ ਅਤੇ ਡਾਕਟਰ ਅਕਸਰ ਇਸਨੂੰ 'ਸਾਇਲੈਂਟ ਕਿਲਰ' ਵੀ ਕਹਿੰਦੇ ਹਨ | ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ | ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ | ਸਭ ਉਮਰ ਵਰਗਾਂ ਵਿੱਚ ਵਧ ਰਹੇ ਹਾਈਪਰਟੈਂਸ਼ਨ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ, ਜਲਦੀ ਪਛਾਣ ਅਤੇ ਇਲਾਜ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ | ਜਿੱਥੇ ਸੀ.ਐੱਮ. ਦੀ ਯੋਗਸ਼ਾਲਾ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰ ਰਹੀ ਹੈ, ਉੱਥੇ ਹੀ ਆਮ ਆਦਮੀ ਕਲੀਨਿਕ ਜਲਦੀ ਸਕ੍ਰੀਨਿੰਗ ਯਕੀਨੀ ਬਣਾ ਰਹੇ ਹਨ (1 ਕਰੋੜ ਲੋਕਾਂ ਦੀ ਜਾਂਚ, 24 ਲੱਖ ਇਲਾਜ ਅਧੀਨ) ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਕੇ ਸਟਰੋਕ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰ ਰਹੀ ਹੈ | ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਭਾਰਤ ਵਿੱਚ ਉੱਚ-ਰਕਤਚਾਪ ਦੀ ਸਮੱਸਿਆ ਤੇਜ਼ੀ ਨਾਲ ਵਧ ਰਹੀ ਹੈ, ਜਿਸਦੇ ਮੁੱਖ ਕਾਰਨ: ਗਲਤ ਖ਼ੁਰਾਕ, ਤਣਾਅ, ਤੰਬਾਕੂ ਦਾ ਸੇਵਨ, ਸਰੀਰਕ ਗਤੀਵਿਧੀ ਵਿੱਚ ਕਮੀ ਅਤੇ ਅਨਿਯਮਿਤ ਜੀਵਨਸ਼ੈਲੀ ਹਨ | ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਸਕ੍ਰੀਨਿੰਗ, ਜਲਦੀ ਪਛਾਣ ਅਤੇ ਇਲਾਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, T990 ਆਮ ਆਦਮੀ ਕਲੀਨਿਕਾਂ ਸਮੇਤ ਸਾਰੇ ਸਿਹਤ ਕੇਂਦਰਾਂ 'ਤੇ 30 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦੀ ਹਾਈਪਰਟੈਂਸ਼ਨ ਲਈ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ |''ਉਨ੍ਹਾਂ ਦੱਸਿਆ ਕਿ 30 ਸਾਲ ਤੋਂ ਵੱਧ ਉਮਰ ਦੇ 1 ਕਰੋੜ ਤੋਂ ਜ਼ਿਆਦਾ (ਬਾਕੀ ਸਫ਼ਾ 6 'ਤੇ)