13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਹਿਲਾਵਾਂ ਨੂੰ ਹੁਨਰ ਆਧਾਰਿਤ ਟ੍ਰੇਨਿੰਗ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ–ਮੇਅਰ ਸੌਰਭ ਜੋਸ਼ੀ

ਅਜੀਤ ਡੈਸਕ 18-05-2026
ਚੰਡੀਗੜ੍ਹ, 17 ਮਈ (ਸੰਦੀਪ ਕੁਮਾਰ ਮਾਹਨਾ)-ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਵੂਮੈਨ ਐਂਡ ਚਾਈਲਡ ਵੈੱਲਫੇਅਰ ਸੁਸਾਇਟੀ ਵਲੋਂ ਟੈਗੋਰ ਥੀਏਟਰ ਵਿਖੇ ਆਪਣਾ 8ਵਾਂ ਸਥਾਪਨਾ ਦਿਵਸ ਉਤਸ਼ਾਹ ਅਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ | ਇਸ ਮੌਕੇ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਸਮਾਗਮ 'ਚ ਸ਼ਿਰਕਤ ਕਰਦਿਆਂ ਮਹਿਲਾ ਲਾਭਪਾਤਰੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਤੇ ਉਨ੍ਹਾਂ ਨੂੰ ਸਵੈ-ਰੋਜ਼ਗਾਰ ਤੇ ਆਰਥਿਕ ਖ਼ੁਦਮੁਖ਼ਤਿਆਰੀ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਭਾਰਤ ਸਰਕਾਰ ਦੇ ਨੀਤੀ ਆਯੋਗ ਅਧੀਨ ਰਜਿਸਟਰਡ ਇਸ ਸੰਸਥਾ ਦੀ ਪ੍ਰਧਾਨ ਪੂਜਾ ਬਖ਼ਸ਼ੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਸੰਜੀਵ ਚੱਢਾ ਸਮੇਤ ਸਮਾਜ ਸੇਵੀਆਂ, ਪ੍ਰਮੁੱਖ ਸ਼ਖ਼ਸੀਅਤਾਂ, ਕਲਾਕਾਰਾਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਮੇਅਰ ਸੌਰਭ ਜੋਸ਼ੀ ਨੇ ਆਪਣੇ ਸੰਬੋਧਨ ਵਿਚ ਸੰਸਥਾ ਵਲੋਂ ਮਹਿਲਾ ਸਸ਼ਕਤੀਕਰਨ, ਹੁਨਰ ਵਿਕਾਸ ਅਤੇ ਸਮਾਜਿਕ ਭਲਾਈ ਦੇ ਖੇਤਰ ਵਿਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਹੁਨਰ ਆਧਾਰਿਤ ਟ੍ਰੇਨਿੰਗ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਸਮਾਜਿਕ ਅਤੇ ਆਰਥਿਕ ਤਰੱਕੀ ਨੂੰ ਨਵੀਂ ਦਿਸ਼ਾ ਮਿਲਦੀ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾ ਸਿਰਫ਼ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਂਦੀਆਂ ਹਨ, ਸਗੋਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮੁੱਖ ਧਾਰਾ ਨਾਲ ਜੋੜਨ 'ਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਮੇਅਰ ਨੇ ਸਮਾਜਿਕ ਭਲਾਈ ਕਾਰਜਾਂ ਵਿਚ ਵਧੇਰੇ ਲੋਕ ਭਾਗੀਦਾਰੀ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਸਮਾਗਮ ਦੌਰਾਨ ਸੰਸਥਾ ਦੀ ਅਧਿਕਾਰਕ ਵੈੱਬਸਾਈਟ ਦਾ ਵੀ ਉਦਘਾਟਨ ਕੀਤਾ ਗਿਆ | ਇਸ ਦੇ ਨਾਲ ਹੀ ਵੱਖ-ਵੱਖ ਭਲਾਈ ਕਾਰਜਾਂ ਵਿਚ ਯੋਗਦਾਨ ਪਾਉਣ ਵਾਲਿਆਂ ਅਤੇ ਸਹਿਯੋਗੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੱਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ 'ਚ ਸੰਗੀਤ, ਨਾਚ ਅਤੇ ਕਵਿਤਾ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਭਾਜਪਾ ਵਲੋਂ ਵਾਰਡ ਇੰਚਾਰਜ ਨਿਯੁਕਤ <br/> ਅਗਲੀ ਖ਼ਬਰ ਸੈਕਟਰ-26 ਅਨਾਜ ਮੰਡੀ ਦੇ ਨਵੀਨੀਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਸਰਗਰਮ ਸੜਕਾਂ ਦੀ ਹੋਵੇਗੀ ਰੀਕਾਰਪੇਟਿੰਗ, ਨਿਕਾਸੀ ਪ੍ਰਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।