13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੰਜੀਵ ਖੰਨਾ ਵਲੋਂ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੱਢਣ ਦੀ ਮੰਗ <br/>

ਅਜੀਤ ਡੈਸਕ 18-05-2026
ਜ਼ੀਰਕਪੁਰ, 17 ਮਈ (ਮਨਿੰਦਰ ਸਿੰਘ)-ਸਫ਼ਾਈ ਕਰਮਚਾਰੀਆਂ ਦੀ 12 ਦਿਨਾਂ ਤੋਂ ਚੱਲ ਰਹੀ ਹੜਤਾਲ 'ਤੇ ਭਾਜਪਾ ਦੇ ਸੀਨੀਅਰ ਆਗੂ ਸੰਜੀਵ ਖੰਨਾ ਨੇ ਹਾਅ ਦਾ ਨਾਅਰਾ ਮਾਰਿਆ ਹੈ | ਸ਼ਹਿਰ ਵਿਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜਗ੍ਹਾ-ਜਗ੍ਹਾ ਲੱਗੇ ਕੂੜੇ ਦੇ ਢੇਰਾਂ ਤੇ ਖ਼ਰਾਬ ਹੋ ਰਹੀ ਸਫ਼ਾਈ ਵਿਵਸਥਾ ਨੂੰ ਲੈ ਕੇ ਭਾਜਪਾ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਤੇ ਸਰਕਾਰ ਨੂੰ ਤੁਰੰਤ ਉਨ੍ਹਾਂ ਨਾਲ ਗੱਲਬਾਤ ਕਰ ਕੇ ਕੋਈ ਠੋਸ ਹੱਲ ਕੱਢਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਵਿਚ ਕੂੜਾ ਬਿਖਰਿਆ ਪਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮੀਂਹ ਪੈਂਦਾ ਹੈ ਤਾਂ ਗੰਦਗੀ ਕਾਰਨ ਖ਼ਤਰਨਾਕ ਬਿਮਾਰੀਆਂ ਫੈਲਣ ਦਾ ਖਤਰਾ ਹੋਰ ਵੱਧ ਜਾਵੇਗਾ, ਪਰ ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਅੱਖਾਂ ਬੰਦ ਕਰ ਕੇ ਬੈਠੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਿੱਦ ਛੱਡ ਕੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਜਿਵੇਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਤੇ ਸਮਾਨ ਤਨਖਾਹ ਲਾਗੂ ਕਰਨ ਵਰਗੇ ਮੁੱਦਿਆਂ 'ਤੇ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ ਤੇ ਸਰਕਾਰ ਨੂੰ ਜਲਦ ਹੜਤਾਲ ਖ਼ਤਮ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਰਾਹਤ ਦੇਣੀ ਚਾਹੀਦੀ ਹੈ |

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਪਿੰਡ ਬੜਮਾਜਰਾ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ <br/> ਅਗਲੀ ਖ਼ਬਰ ਉਮੀਦਵਾਰ ਸਰਬਜੀਤ ਕੌਰ ਨੇ ਚੋਣ ਦਫ਼ਤਰ ਖੋਲਿ੍ਹਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।