13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਡਾ. ਸੰਨੀ ਆਲੂਵਾਲੀਆ ਨੇ ਮੁਹਾਲੀ ਦੇ ਵਾਰਡ ਨੰਬਰ 6 'ਚ ਲੋਕਾਂ ਨਾਲ ਸਾਧਿਆ ਸੰਪਰਕ <br/>

ਅਜੀਤ ਡੈਸਕ 18-05-2026
ਐੱਸ. ਏ. ਐੱਸ. ਨਗਰ, 17 ਮਈ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਚੋਣ ਸਰਗਰਮੀਆਂ ਲਗਾਤਾਰ ਜਾਰੀ ਹਨ | ਇਸੇ ਲੜੀ ਤਹਿਤ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਦਾਅਵੇਦਾਰ 'ਆਪ' ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵਲੋਂ ਇਲਾਕੇ 'ਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਸਾਧਿਆ ਗਿਆ | ਇਸ ਦੌਰਾਨ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਵਾਰਡ ਨੰਬਰ 6 ਦੇ ਲੋਕ ਬਦਲਾਅ ਤੇ ਇਮਾਨਦਾਰੀ ਵਾਲੀ ਰਾਜਨੀਤੀ ਦੇ ਹੱਕ 'ਚ ਖੜ੍ਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ 'ਚ ਸਿੱਖਿਆ, ਸਿਹਤ, ਪਾਣੀ, ਸਫ਼ਾਈ ਤੇ ਲੋਕ ਭਲਾਈ ਨਾਲ ਜੁੜੇ ਕਈ ਇਤਿਹਾਸਕ ਕੰਮ ਕੀਤੇ ਹਨ ਜਿਸ ਕਾਰਨ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਵਾਰਡ ਨੰਬਰ 6 'ਚ ਬਿਨਾਂ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾਣਗੇ | ਇਸ ਤੋਂ ਇਲਾਵਾ ਸਾਫ਼-ਸੁਥਰਾ ਵਾਤਾਵਰਨ, ਵਧੀਆ ਸਫ਼ਾਈ ਪ੍ਰਬੰਧ, ਸਟਰੀਟ ਲਾਈਟਾਂ ਦੀ ਸੁਵਿਧਾ, ਸੀ. ਸੀ. ਟੀ. ਵੀ. ਕੈਮਰੇ, ਪੀਣ ਯੋਗ ਸਾਫ਼ ਪਾਣੀ, ਪਾਰਕਾਂ 'ਚ ਸੁਧਾਰ, ਬੱਚਿਆਂ ਲਈ ਖੇਡਣ ਵਾਲੀਆਂ ਥਾਵਾਂ ਤੇ ਸੀਨੀਅਰ ਸਿਟੀਜ਼ਨਾਂ ਦੇ ਬੈਠਣ ਦੀ ਵਿਵਸਥਾ ਨੂੰ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਮੁਹਾਲੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਮੇਅਰ ਆਮ ਆਦਮੀ ਪਾਰਟੀ ਦਾ ਹੀ ਬਣੇਗਾ ਅਤੇ ਮੁਹਾਲੀ ਵਿਕਾਸ ਦੇ ਰਾਹ 'ਤੇ ਅੱਗੇ ਵਧੇਗਾ | ਵਾਰਡ ਵਾਸੀਆਂ ਨੇ ਡਾ. ਆਹਲੂਵਾਲੀਆ ਨੂੰ ਭਰੋਸਾ ਦਿਵਾਇਆ ਕਿ ਉਹ ਵਾਰਡ ਦੇ ਵਿਕਾਸ ਤੇ ਲੋਕ ਸੇਵਾ ਦੇ ਉਦੇਸ਼ ਨਾਲ ਚੋਣ ਮੈਦਾਨ 'ਚ ਨਿੱਤਰੇ ਉਮੀਦਵਾਰ ਦਾ ਪੂਰਾ ਸਾਥ ਦੇਣਗੇ |

ਪਿਛਲੀ ਖ਼ਬਰ ਪੀ.ਜੀ.ਆਈ. 'ਚ ਅੰਤਰਰਾਸ਼ਟਰੀ ਨਰਸ ਹਫ਼ਤਾ ਮਨਾਇਆ <br/> ਅਗਲੀ ਖ਼ਬਰ ਡੀ. ਏ. ਵੀ. ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।