13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਖ਼ਰਬੂਜ਼ੇ ਦੀ ਫ਼ਸਲ 'ਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 18-05-2026
ਐੱਸ. ਏ. ਐੱਸ. ਨਗਰ, 17 ਮਈ (ਪ੍ਰੋ. ਅਵਤਾਰ ਸਿੰਘ)- ਇਲਾਕੇ 'ਚ ਪਿਛਲੇ ਕੁਝ ਦਿਨਾਂ ਤੋਂ ਬਣੇ ਨਮੀ ਵਾਲੇ ਅਤੇ ਬੱਦਲਵਾਈ ਭਰੇ ਮੌਸਮ ਕਾਰਨ ਖਰਬੂਜ਼ੇ ਸਮੇਤ ਕੱਦੂ ਵਰਗੀਆਂ ਫ਼ਸਲਾਂ 'ਚ ਉੱਲੀ ਰੋਗ ਅਤੇ ਝੂਲਸ ਰੋਗ ਦੀ ਸਮੱਸਿਆ ਵਧ ਰਹੀ ਹੈ | ਇਸ ਦੇ ਚਲਦਿਆਂ ਬਾਗ਼ਬਾਨੀ ਵਿਕਾਸ ਅਫ਼ਸਰ ਖਰੜ ਕੋਮਲਪ੍ਰੀਤ ਸਿੰਘ ਵਲੋਂ ਖਰਬੂਜ਼ਾ ਕਾਸ਼ਤਕਾਰਾਂ ਦੇ ਖੇਤਾਂ ਦਾ ਦੌਰਾ ਕਰਕੇ ਫ਼ਸਲ ਦੀ ਜਾਂਚ ਕੀਤੀ ਗਈ | ਇਸ ਦੌਰੇ ਦੌਰਾਨ ਕਿਸਾਨਾਂ ਨੂੰ ਉੱਲੀ ਰੋਗ ਦੇ ਲੱਛਣਾਂ, ਰੋਕਥਾਮ ਤੇ ਸਮੇਂ ਸਿਰ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਮੌਜੂਦਾ ਮੌਸਮ ਇਨ੍ਹਾਂ ਰੋਗਾਂ ਦੇ ਫੈਲਾਅ ਲਈ ਅਨੁਕੂਲ ਹੈ ਜਿਸ ਕਾਰਨ ਬਿਮਾਰੀ ਤੇਜ਼ੀ ਨਾਲ ਫੈਲ ਸਕਦੀ ਹੈ | ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖੇਤਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤੇ ਸਿਫ਼ਾਰਸ਼ੀ ਦਵਾਈਆਂ ਦੀ ਵਰਤੋਂ ਕਰਕੇ ਫ਼ਸਲ ਨੂੰ ਨੁਕਸਾਨ ਤੋਂ ਬਚਾਇਆ ਜਾਵੇ | ਨਾਲ ਹੀ ਕਿਸਾਨਾਂ ਨੂੰ ਵਧੇਰੇ ਨਮੀ ਤੋਂ ਬਚਾਅ ਤੇ ਸਹੀ ਸਿੰਚਾਈ ਪ੍ਰਬੰਧ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ |

ਪਿਛਲੀ ਖ਼ਬਰ ਜਨਗਣਨਾ ਦੇ ਫ਼ਾਰਮ 'ਚ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਬੇਹੱਦ ਮੰਦਭਾਗੀ : ਜਗਜੀਤ ਸਿੰਘ ਛੜਬੜ <br/> ਅਗਲੀ ਖ਼ਬਰ ਪੀ.ਜੀ.ਆਈ. 'ਚ ਅੰਤਰਰਾਸ਼ਟਰੀ ਨਰਸ ਹਫ਼ਤਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।