14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵੀਰ ਸਿੰਘ ਗਿੱਲ ਨੇ ਖੋਲਿ੍ਹਆ ਚੋਣ ਦਫ਼ਤਰ <br/>

ਅਜੀਤ ਡੈਸਕ 18-05-2026
ਐੱਸ. ਏ. ਐੱਸ. ਨਗਰ, 17 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਲੜੀ ਤਹਿਤ ਅੱਜ ਵਾਰਡ ਨੰ. 44 ਤੋਂ ਪਾਰਟੀ ਉਮੀਦਵਾਰ ਸੁਖਵੀਰ ਸਿੰਘ ਗਿੱਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਵਾਰਡ ਵਿਚ ਆਪਣਾ ਮੁੱਖ ਚੋਣ ਦਫ਼ਤਰ ਖੋਲਿਆ ਗਿਆ | ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਵਰਕਰਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਆਗੂ ਸੋਹਾਣਾ ਨੇ ਕਾਰਪੋਰੇਸ਼ਨ ਚੋਣਾਂ ਸੰਬੰਧੀ ਰਣਨੀਤੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਰਿਹਾ ਹੈ | ਉਨ•ਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਸੁਖਵੀਰ ਸਿੰਘ ਗਿੱਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਨਿਗਮ ਵਿਚ ਭੇਜਿਆ ਜਾਵੇ | ਇਸ ਮੌਕੇ ਵਾਰਡ ਨੰ. 44 ਤੋਂ ਪਾਰਟੀ ਉਮੀਦਵਾਰ ਸੁਖਵੀਰ ਸਿੰਘ ਗਿੱਲ ਨੇ ਪਹੁੰਚੇ ਸਾਰੇ ਪੱਤਵੰਤੇ ਸੱਜਣਾਂ, ਬੀਬੀਆਂ ਅਤੇ ਨੌਜਵਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਦੀ ਨੁਹਾਰ ਬਦਲਣਾ ਅਤੇ ਹਰ ਨਾਗਰਿਕ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਉਨਾਂ ਦਾ ਮੁੱਖ ਮਕਸਦ ਹੈ | ਉਨਾਂ ਅਹਿਦ ਲਿਆ ਕਿ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ | ਇਸ ਮੌਕੇ ਹਾਜ਼ਰ ਵਰਕਰਾਂ ਅਤੇ ਸਥਾਨਕ ਆਗੂਆਂ ਨੇ ਪਾਰਟੀ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਲਿਆ | ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਸੁਖਵੀਰ ਸਿੰਘ ਗਿੱਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਅਜੈਪਾਲ ਸਿੰਘ ਮਿੱਡੂਖੇੜਾ, ਬਲਬੀਰ ਸਿੰਘ ਸਾਬਕਾ ਸਰਪੰਚ ਲਖਨੌਰ, ਸਤਿੰਦਰ ਸਿੰਘ ਗਿੱਲ, ਸਤਨਾਮ ਸਿੰਘ ਲਖਨੌਰ, ਬਲਵਿੰਦਰ ਸਿੰਘ ਲਖਨੌਰ ਸਮੇਤ ਭਾਰੀ ਗਿਣਤੀ 'ਚ ਵਾਰਡ ਨਿਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ-ਜ਼ਿਲ੍ਹਾ ਪ੍ਰਧਾਨ ਅਜੈ ਲਿਬੜਾ ਅਗਲੀ ਖ਼ਬਰ ਜਨਗਣਨਾ ਦੇ ਫ਼ਾਰਮ 'ਚ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਬੇਹੱਦ ਮੰਦਭਾਗੀ : ਜਗਜੀਤ ਸਿੰਘ ਛੜਬੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।